13
Jun
ਕਪੂਰਥਲਾ- ਕਪੂਰਥਲਾ ਦੇ ਪਿੰਡ ਨੂਰਪੁਰ ਜਨੂਹਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸਾ ਵਿਚ ਮੌਤ ਹੋ ਗਈ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ। ਮ੍ਰਿਤਕ ਦੀ ਪਛਾਣ ਰੋਹਨ ਗਿੱਲ (17) ਵਾਸੀ ਪਿੰਡ ਨੂਰਪੁਰਜਨੂਹਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰੋਹਨ ਬੀਤੀ ਸ਼ਾਮ ਕਿਸੇ ਜ਼ਰੂਰੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਘਰੋਂ ਨਿਕਲਿਆ ਸੀ। ਜਦੋਂ ਉਹ ਪਿੰਡ ਭੰਡਾਲ ਬੇਟ ਦੇ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਅਣਪਛਾਤੀ ਟਰੈਕਟਰ-ਟਰਾਲੀ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਰੋਹਨ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ ਪਰ ਡਿਊਟੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ…
