Bulldozer

ਨਸ਼ਾ ਤਸਕਰਾਂ ਦਾ ਗੜ੍ਹ ਕਹੀ ਜਾਣ ਵਾਲੀ ਧੋਬੀਆਣਾ ਬਸਤੀ ਵਿੱਚ ਚੱਲਿਆ ਪੀਲਾ ਪੰਜਾ

ਨਸ਼ਾ ਤਸਕਰਾਂ ਦਾ ਗੜ੍ਹ ਕਹੀ ਜਾਣ ਵਾਲੀ ਧੋਬੀਆਣਾ ਬਸਤੀ ਵਿੱਚ ਚੱਲਿਆ ਪੀਲਾ ਪੰਜਾ

ਨੈਸ਼ਨਲ ਟਾਈਮਜ਼ ਬਿਊਰੋ :- ਬਠਿੰਡਾ ਸ਼ਹਿਰ ਵਿੱਚ ਹੋਟ ਸਪੋਟ ਵਜੋਂ ਜਾਣੀ ਜਾਂਦੀ ਬਸਤੀ ਧੋਬੀਆਣਾ ਜਿੱਥੇ ਵੱਡੇ ਪੱਧਰ ਉਤੇ ਨਸ਼ਾ ਤਸਕਰੀ ਅਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬੀਡੀਏ ਬਠਿੰਡਾ ਡਿਵੈਲਪਮੈਂਟ ਅਥਾਰਟੀ ਵੱਲੋਂ ਇਨ੍ਹਾਂ ਲੋਕਾਂ ਨੂੰ ਨਾਜਾਇਜ਼ ਕਬਜ਼ਿਆਂ ਦੇ ਨੋਟਿਸ ਦੇਣ ਤੋਂ ਬਾਅਦ ਲਗਾਤਾਰ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਤੌਰ ਉਤੇ ਬਣਾਏ ਘਰਾਂ ਉਤੇ ਪੁਲਿਸ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ। ਪਿਛਲੇ ਕੁਝ ਦਿਨ ਪਹਿਲਾਂ ਵੀ ਇਸੇ ਏਰੀਏ ਵਿੱਚ ਦੋ ਘਰ ਢਾਏ ਗਏ ਸੀ। ਅੱਜ ਫਿਰ ਦੋ ਘਰ ਤੋੜੇ ਗਏ ਹਨ। ਇਨ੍ਹਾਂ ਲੋਕਾਂ ਉੱਪਰ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ ਅਤੇ ਨਜਾਇਜ਼ ਤੌਰ ਉਤੇ ਬੀਡੀਏ ਦੀ…
Read More
ਨਸ਼ਿਆਂ ਵਿਰੁੱਧ ਜੰਗ: ਪਟਿਆਲਾ ਪੁਲਿਸ ਵੱਲੋਂ 8 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੀਆਂ, 75 ਮੁਕੱਦਮੇ ਦਰਜ

ਨਸ਼ਿਆਂ ਵਿਰੁੱਧ ਜੰਗ: ਪਟਿਆਲਾ ਪੁਲਿਸ ਵੱਲੋਂ 8 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੀਆਂ, 75 ਮੁਕੱਦਮੇ ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਵੱਡੀ ਕਾਰਵਾਈ ਕਰਦਿਆਂ ਅੱਠ ਨਸ਼ਾ ਤਸਕਰਾਂ ਦੀਆਂ ਸਰਕਾਰੀ ਜ਼ਮੀਨ 'ਤੇ ਹੋਈਆਂ ਨਜਾਇਜ਼ ਉਸਾਰੀਆਂ ਨੂੰ ਢੁਹਾ ਦਿੱਤਾ ਹੈ।   ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਨਸ਼ਾ ਤਸਕਰਾਂ ਵੱਲੋਂ ਜਲ ਸਰੋਤ ਵਿਭਾਗ ਦੀ ਜਗ੍ਹਾ 'ਤੇ ਕਮਰੇ ਬਣਾਏ ਹੋਏ ਸਨ, ਤੇ ਇਨ੍ਹਾਂ ਕਮਰਿਆਂ ਦੀ ਵਰਤੋਂ ਨਸ਼ਾ ਸਪਲਾਈ ਕਰਨ ਲਈ ਕੀਤੀ…
Read More
ਅੰਮ੍ਰਿਤਸਰ – ਗੁਮਟਾਲਾ ਪੁਲਸ ਚੌਂਕੀ ਕੀਤੀ ਢਹਿ-ਢੇਰੀ

ਅੰਮ੍ਰਿਤਸਰ – ਗੁਮਟਾਲਾ ਪੁਲਸ ਚੌਂਕੀ ਕੀਤੀ ਢਹਿ-ਢੇਰੀ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਨਾਜਾਇਜ਼ ਜਗ੍ਹਾ ਉਤੇ ਬਣੀ ਗੁਮਟਾਲਾ ਪੁਲਿਸ ਚੌਂਕੀ ਉਤੇ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੀਲਾ ਪੰਜਾ ਚੱਲਿਆ। ਸਾਰੀ ਚੌਂਕੀ ਨੂੰ ਢਹਿ-ਢੇਰੀ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਇਸ ਗੁਮਟਾਲਾ ਪੁਲਿਸ ਚੌਂਕੀ ਉਤੇ ਗ੍ਰੇਨੇਡ ਹਮਲਾ ਹੋਇਆ ਸੀ। ਇਸ ਤੋਂ ਬਾਅਦ ਰੇਡੀਏਟਰ ਫਟਣ ਦੀ ਖਬਰ ਵਾਇਰਲ ਹੋਈ ਸੀ। ਗੁਮਟਾਲਾ ਪੁਲਿਸ ਚੌਂਕੀ ਨੈਸ਼ਨਲ ਹਾਈਵੇ ਬਾਈਪਾਸ ਉਤੇ ਬਣਾਈ ਗਈ ਸੀ। ਪਲਾਟ ਦੇ ਮਾਲਕ ਅਤੇ ਜਿਸ ਜਗ੍ਹਾ ਤੇ ਪੁਲਿਸ ਚੌਂਕੀ ਨਜਾਇਜ਼ ਬਣੀ ਸੀ ਉਸ ਪਲਾਟ ਦੇ ਮਾਲਕ ਸੋਨੂ ਸਰਕਾਰੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ 2022 ਤੋਂ ਹੀ ਅਸੀਂ ਹਾਈ ਕੋਰਟ ਦੇ ਵਿੱਚ ਇਹ ਕੇਸ ਲੜ…
Read More
ਪਹਿਲਗਾਮ ਹਮਲੇ ‘ਚ ਸ਼ਾਮਲ ਆਤੰਕੀ ਆਦਿਲ ਥੋਕਰ ਦਾ ਘਰ ਉਡਾਇਆ !

ਪਹਿਲਗਾਮ ਹਮਲੇ ‘ਚ ਸ਼ਾਮਲ ਆਤੰਕੀ ਆਦਿਲ ਥੋਕਰ ਦਾ ਘਰ ਉਡਾਇਆ !

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਵਿੱਚ ਸ਼ਾਮਲ ਸਥਾਨਕ ਅੱਤਵਾਦੀ ਆਦਿਲ ਹੁਸੈਨ ਥੋਕਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾੜਾ ਦੇ ਗੋਰੀ ਇਲਾਕੇ ਵਿੱਚ ਸਥਿਤ ਘਰ ਨੂੰ ਸੁਰੱਖਿਆ ਬਲਾਂ ਨੇ ਬੰਬ ਨਾਲ ਉਡਾ ਦਿੱਤਾ ਹੈ। ਅੱਤਵਾਦੀ ਆਦਿਲ ਹੁਸੈਨ ਥੋਕਰ ਉਰਫ ਆਦਿਲ ਗੁਰੀ 'ਤੇ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਹਮਲੇ ਦੀ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੀ ਮਦਦ ਕਰਨ ਦਾ ਆਰੋਪ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਸ਼ਾਮਲ ਇੱਕ ਹੋਰ ਸਥਾਨਕ ਅੱਤਵਾਦੀ ਆਸਿਫ਼ ਸ਼ੇਖ ਦੇ ਤਰਾਲ ਸਥਿਤ ਘਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ।
Read More
ਜਲੰਧਰ – ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

ਜਲੰਧਰ – ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲੀਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ 'ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ…
Read More
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਨੈਸ਼ਨਲ ਟਾਈਮਜ਼ ਬਿਊਰੋ :- ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ…
Read More