06
Nov
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਦਿਆਂ ਕਿਹਾ ਕਿ ਲੁਧਿਆਣਾ ਬੱਸ ਅੱਡਾ 10 ਦਸੰਬਰ, 2021 ਤੋਂ ਪਹਿਲਾਂ ਓਵਰਆਲ ਠੇਕੇ ‘ਤੇ ਸੀ, ਜਦਕਿ ਹੁਣ ਅੱਡੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਅਪਣਾਈ ਜਾ ਰਹੀ ਹੈ ਅਤੇ ਇਸੇ ਤਰਜ਼ ‘ਤੇ ਪੰਜਾਬ ਦੇ ਹੋਰ ਬੱਸ ਅੱਡੇ ਵੀ ਠੇਕੇ ‘ਤੇ ਦਿੱਤੇ ਜਾਂਦੇ ਰਹੇ ਹਨ। ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕਰਦਿਆਂ ਅਤੇ ਤੱਥਾਂ ਰਹਿਤ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼…
