30
Jun
ਖਰੜ : ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਭਰ ਤੋਂ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਮੈਂਬਰ ਸੈਕਟਰ-17 ਵਿਖੇ ਜਾ ਰਹੇ ਸਨ ਪਰ ਯੂਨੀਅਨ ਦੇ ਕੁੱਝ ਆਗੂਆਂ ਨੂੰ ਚੰਡੀਗੜ੍ਹ ਵਿਖੇ ਪੁਲਸ ਵਲੋਂ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ, ਹਿਮਾਚਲ, ਜੰਮੂ ਅਤੇ ਕਸ਼ਮੀਰ ਤੋਂ ਜਿਹੜੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਆ ਰਹੀਆਂ ਸਨ, ਜਾਂ ਜਿਹੜੀਆਂ ਬੱਸਾਂ ਚੰਡੀਗੜ੍ਹ ਤੋਂ ਪੰਜਾਬ ਵੱਲ ਜਾ ਰਹੀਆਂ ਸਨ, ਉਨ੍ਹਾਂ ਵਲੋਂ ਦੇਸੂਮਾਜਰਾ ਵਿਖੇ ਧਰਨਾ ਸ਼ੁਰੂ ਕਰ ਦਿੱਤਾ…
