02
Aug
ਫਾਜ਼ਿਲਕਾ : ਅਬੋਹਰ ਤੋਂ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅਬੋਹਰ ਦੀ ਨਗਰ ਥਾਣਾ ਪੁਲਸ ਵਲੋਂ ਇਸ ਮਾਮਲੇ 'ਚ ਇਕ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਪੁਲਸ ਮਹਾਰਾਸ਼ਟਰ ਜੇਲ੍ਹ 'ਚ ਬੰਦ ਦੋਸ਼ੀ ਗੈਂਗਸਟਰ ਪਰਵੀਨ ਲੌਂਕਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ 'ਚ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਪੁਲਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਇਸੇ ਤਹਿਤ…