28
Jul
ਨੈਸ਼ਨਲ ਟਾਈਮਜ਼ ਬਿਊਰੋ :- ਗਦਰੀ ਬਾਬਿਆਂ ਦੀ ਯਾਦ ਵਿੱਚ ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਵਲੋਂ 29ਵਾਂ ਸਲਾਨਾ ਮੇਲਾ ਸਰੀ ਦੇ ਬੇਅਰ ਕਰੀਕ ਪਾਰਕ ਵਿੱਚ ਮਨਾਇਆ ਗਿਆ। ਮੇਲੇ ਵਿੱਚ ਭਾਰਤ ਤੋਂ ਆਏ ਕਈ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਖ਼ੂਬ ਰੰਗ ਬੰਨ੍ਹਿਆ। ਇਸ ਮੌਕੇ ਕੁਝ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿੱਚ ਸਰੀ ਦੀ 128 ਸਟਰੀਟ ਦਾ ਨਾਂ ਗੁਰੂ ਨਾਨਕ ਦੇਵ ਜੀ ਮਾਰਗ ਰੱਖਣ, ਸ਼ਹੀਦ ਭਾਈ ਮੇਵਾ ਸਿੰਘ ਦੇ ਅਦਾਲਤੀ ਰਿਕਾਰਡ ਵਿੱਚ ਸੋਧ ਕਰਨ ਅਤੇ ਉਸ ਮਾਮਲੇ ਵਿੱਚ ਗੁਰੂ ਨਾਨਕ ਸਟੀਮਰ ਕੰਪਨੀ ਦਾ ਨਾਂ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਗਈ। ਗੌਰਤਲਬ ਹੈ ਕਿ ਕੈਨੇਡਾ ਦੇ ਤੱਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ 2018…
