13
Mar
ਨੈਸ਼ਨਲ ਟਾਈਮਜ਼ ਬਿਊਰੋ :- ਲਿਬਰਲ ਪਾਰਟੀ ਨੇ ਨਵੇਂ ਆਗੂ ਮਾਰਕ ਕਾਰਨੀ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 11 ਵਜੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਲਫ਼ਦਾਰੀ ਸਮਾਗਮ ਰਿਡਿਊ ਹਾਲ ਸਥਿਤ ਦੇਸ਼ ਦੀ ਗਵਰਨਰ ਜਨਰਲ ਮੈਰੀ ਸਾਈਮਨ ਦੇ ਗ੍ਰਹਿ ਵਿਖੇ ਹੋਵੇਗਾ। ਇਸ ਮੌਕੇ ਕਾਰਨੀ ਕੈਬਨਿਟ ਦੇ ਬਾਕੀ ਮੰਤਰੀ ਵੀ ਹਲਫ਼ ਲੈਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਗਵਰਨਰ ਜਨਰਲ ਹਾਊਸ ਪਹੁੰਚ ਕੇ ਰਸਮੀ ਤੌਰ ’ਤੇ ਆਪਣਾ ਅਸਤੀਫਾ ਦੇਣਗੇ। ਖ਼ਬਰ ਲਿਖੇ ਜਾਣ ਤੱਕ ਨਵੀਂ ਕੈਬਨਿਟ ਵਿਚ ਮੰਤਰੀਆਂ ਦੇ ਨਾਵਾਂ ਨੂੰ ਲੈ ਕੇ ਭੇਤ ਬਰਕਰਾਰ ਸੀ। ਉਂਝ ਮੁੱਢਲੇ ਸੰਕੇਤਾਂ ਅਨੁਸਾਰ ਨਵਾਂ ਮੰਤਰੀ ਮ਼ੰਡਲ ਮੌਜੂਦਾ (36 ਮੈਂਬਰੀ) ਤੋਂ ਕਾਫੀ ਛੋਟਾ ਹੋਵੇਗਾ।…
