12
Apr
ਨੈਸ਼ਨਲ ਟਾਈਮਜ਼ ਬਿਊਰੋ :- ਉਟਾਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਜਾਨ ਬਚਾਈ। ਪੁਲਸ ਨੇ ਕਿਹਾ ਕਿ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਹਥਿਆਰਬੰਦ ਵਿਅਕਤੀ ਦੁਪਹਿਰ ਪੌਣੇ ਤਿੰਨ ਵਜੇ ਦੇ ਕਰੀਬ ਸੰਸਦ ਦੇ ਈ ਬਲਾਕ ਵਿਚ ਦਾਖ਼ਲ ਹੋਇਆ। ਸੰਸਦੀ ਅਮਲੇ ਦੇ ਮੈਂਬਰ ਜਾਨ ਬਚਾਉਣ ਲਈ ਨਾਲ ਲੱਗਦੇ ਕਮਰਿਆਂ ਵਿੱਚ…