05
May
ਲੌਂਗੋਵਾਲ : ਐਤਵਾਰ ਰਾਤ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨਾਂ ਵਲੋ ਥਾਣਾ ਘੇਰਣ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਕਸਬਾ ਲੌਂਗੋਵਾਲ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਸਵੇਰ ਤੋਂ ਹੀ ਸੈਂਕੜੇ ਪੁਰਸ਼ ਅਤੇ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਂਵਾਂ 'ਤੇ ਤਾਇਨਾਤ ਕੀਤਾ ਗਿਆ। ਥਾਣਾ ਲੌਂਗੋਵਾਲ ਵਿਚ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਤਾਇਨਾਤ ਕੀਤੇ ਗਏ। ਵਰਨਣਯੋਗ ਹੈ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਇਥੇ ਨਵੇਂ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਆਏ ਸਨ ਤਾਂ ਭਾਰਤੀ ਕਿਸਾਨ ਯੂਨੀਅਨ (ਅਜ਼ਾਦ) ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਨੂੰ ਸਵਾਲ ਜਵਾਬ ਕਰਨ ਲਈ…
