31
Jan
ਲੁਧਿਆਣਾ : ਲੁਧਿਆਣਾ ਰੇਲਵੇ ਸਟੇਸ਼ਨ ਦੀ ਪਾਰਕਿੰਗ ’ਚ ਵੀਰਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਇਨੋਵਾ ਕਾਰ ਸਵਾਰ ਨੇ ਇਕ ਨੌਜਵਾਨ ’ਤੇ ਬੇਰਹਿਮੀ ਨਾਲ 3 ਵਾਰ ਕਾਰ ਚੜ੍ਹਾ ਦਿੱਤੀ। ਇਸ ਹਾਦਸੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਨਨਕੂ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਜੀ. ਆਰ. ਪੀ. ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਪਣੇ ਰਿਸ਼ਤੇਦਾਰਾਂ ਨੂੰ ਦਿੱਲੀ ਤੋਂ ਆਈ ਟ੍ਰੇਨ ਤੋਂ ਰਿਸੀਵ ਕਰਨ ਆਏ ਸਨ। ਪਾਰਕਿੰਗ ’ਚ ਉਨ੍ਹਾਂ ਨੇ ਨਨਕੂ ’ਤੇ ਗੱਡੀ ਚੜ੍ਹਾ ਦਿੱਤੀ। ਜਦੋਂ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ…
