20
Dec
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਸ਼ੁੱਕਰਵਾਰ ਰੱਦ ਕਰ ਦਿੱਤਾ, ਜਿਸ ’ਚ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ 2 ਐਫ. ਆਈ. ਆਰਜ਼. ਦੀ ਸੀ.ਬੀ.ਆਈ. ਜਾਂਚ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਦੇ ਸਬੰਧ ਵਿਚ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਤੇ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਨੋਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਭੁੱਲਰ ਵੱਲੋਂ ਦਾਇਰ ਕੀਤੀ ਗਈ ਅਜਿਹੀ ਹੀ ਪਟੀਸ਼ਨ ’ਤੇ ਵਿਚਾਰ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮੁਅੱਤਲ ਡੀਆਈਜੀ ਭੁੱਲਰ ਨੇ ਹਾਈ ਕੋਰਟ ਦੇ 4…
