19
Sep
ਜਲੰਧਰ- ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਅਤੇ ਵੱਡੇ ਫ਼ੈਸਲੇ ਕੀਤੇ ਗਏ। ਇਸ ਬੈਠਕ ਵਿਚ ਨੇੜੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ ਅਤੇ ਸਰਬ ਸਹਿਮਤੀ ਨਾਲ ਕਈ ਮਤੇ ਪਾਸ ਕੀਤੇ। ਮੀਟਿੰਗ ਵਿਚ ਤੈਅ ਕੀਤਾ ਗਿਆ ਕਿ ਪ੍ਰਵਾਸੀਆਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਹੀਂ ਬਣਾਏ ਜਾਣਗੇ। ਜਿਹੜੇ ਪ੍ਰਵਾਸੀਆਂ ਦੀਆਂ ਵੋਟਾਂ ਪਹਿਲਾਂ ਤੋਂ ਹੀ ਬਣੀਆਂ ਹਨ, ਉਨ੍ਹਾਂ ਨੂੰ ਕੱਟ ਦਿੱਤਾ ਜਾਵੇਗਾ। ਇਸ ਦੇ ਇਲਾਵਾ ਰਾਤ ਦੇ ਸਮੇਂ ਕੋਈ ਵੀ ਪ੍ਰਵਾਸੀ ਨਾ ਤਾਂ ਪਿੰਡ ਵਿਚ ਅਤੇ ਨਾ ਹੀ ਚੌਕ-ਚੋਰਾਹਿਆਂ 'ਤੇ ਘੁੰਮ ਸਕੇਗਾ। ਤਿਉਹਾਰ ਮਨਾਉਣ ਲਈ ਨਹੀਂ…
