07
Aug
ਰਾਜੀਵ ਸ਼ਰਮਾ :- ਆਸਟ੍ਰੇਲੀਆ ਵਿੱਚ ਹਰ ਪੰਜ ਸਾਲ ਬਾਅਦ ਹੋਣ ਵਾਲੀ ਰਾਸ਼ਟਰੀ ਮਰਦਮਸ਼ੁਮਾਰੀ ਇਸ ਵਾਰ 11 ਅਗਸਤ 2026 ਨੂੰ ਹੋਣ ਜਾ ਰਹੀ ਹੈ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ (ABS) ਵੱਲੋਂ ਮਰਦਮਸ਼ੁਮਾਰੀ ਨਾਲ ਸਬੰਧਤ ਹਦਾਇਤਾਂ ਅਤੇ ਆਨਲਾਈਨ ਫਾਰਮ ਭਰਨ ਲਈ ਐਕਸੈੱਸ ਕੋਡ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ। ਜ਼ਿਆਦਾਤਰ ਲੋਕ ਆਨਲਾਈਨ ਹੀ ਆਪਣੀ ਜਾਣਕਾਰੀ ਦਰਜ ਕਰਵਾ ਸਕਣਗੇ। ਆਸਟ੍ਰੇਲੀਆ ਵਿੱਚ ਮੌਜੂਦ ਹਰੇਕ ਵਿਅਕਤੀ ਲਈ ਮਰਦਮਸ਼ੁਮਾਰੀ ਵਿੱਚ ਹਿੱਸਾ ਲੈਣਾ ਲਾਜ਼ਮੀ ਹੈ। ਇਸ ਵਿੱਚ ਆਸਟ੍ਰੇਲੀਆਈ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਦੇ ਨਾਲ-ਨਾਲ ਵਿਦਿਆਰਥੀ, ਵਰਕ ਵੀਜ਼ਾ ਧਾਰਕ ਅਤੇ ਹੋਰ ਅਸਥਾਈ ਵੀਜ਼ੇ ’ਤੇ ਰਹਿ ਰਹੇ ਲੋਕ ਵੀ ਸ਼ਾਮਲ ਹਨ। ਜਿਨ੍ਹਾਂ ਲੋਕਾਂ ਨੂੰ ਆਨਲਾਈਨ ਫਾਰਮ ਭਰਨ ਵਿੱਚ ਦਿੱਕਤ ਆਉਂਦੀ…
