Champawat

ਰੀਠਾ ਸਾਹਿਬ ਮੇਲੇ ਜਾ ਰਹੇ ਸ਼ਰਧਾਲੂ ਦੀ ਚੰਪਾਵਤ ਵਿਖੇ ਖੱਡ ਵਿੱਚ ਡਿੱਗਣ ਕਾਰਨ ਮੌਤ

ਰੀਠਾ ਸਾਹਿਬ ਮੇਲੇ ਜਾ ਰਹੇ ਸ਼ਰਧਾਲੂ ਦੀ ਚੰਪਾਵਤ ਵਿਖੇ ਖੱਡ ਵਿੱਚ ਡਿੱਗਣ ਕਾਰਨ ਮੌਤ

ਚੰਪਾਵਤ (ਰਾਜੀਵ ਸ਼ਰਮਾ): ਉੱਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੁਰਦੁਆਰਾ ਰੀਠਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੇ ਇੱਕ ਸਿੱਖ ਸ਼ਰਧਾਲੂ ਦੀ ਅਚਾਨਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਦਾ ਰਹਿਣ ਵਾਲਾ ਸੀ। ਉਹ ਇਸ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਲਈ ਆਪਣੇ ਸਾਥੀ ਸ਼ਰਧਾਲੂਆਂ ਦੇ ਇੱਕ ਜਥੇ ਨਾਲ ਯਾਤਰਾ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਘਟਨਾ ਸ਼ਾਮ ਦੇ ਸਮੇਂ ਬਨਲੇਖ-ਲਾਲੂਵਾਪਾਨੀ ਮਾਰਗ 'ਤੇ ਵਾਪਰੀ, ਜੋ ਕਿ ਪਵਿੱਤਰ ਅਸਥਾਨ…
Read More