19
Mar
ਚੰਡੀਗੜ੍ਹ ਦੇ ਸੈਕਟਰ-9 ਵਿੱਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੇ ਦਿਨ ਦਿਹਾੜੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇਸ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਨਕਾਊਂਟਰ ਤੋਂ ਬਾਅਦ ਦੋਸ਼ੀ ਕਾਬੂ ਪੁਲਿਸ ਦੇ ਅਨੁਸਾਰ, ਦੋਵੇਂ ਦੋਸ਼ੀਆਂ ਨੂੰ ਹਰਿਆਣਾ ਦੇ ਕੈਥਲ ਵਿੱਚ ਟ੍ਰੇਸ ਕੀਤਾ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਦੋਵੇਂ ਦੋਸ਼ੀ ਜ਼ਖ਼ਮੀ ਹੋ ਗਏ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਏ ਗਏ। ਦੋਸ਼ੀਆਂ ਦੀ ਪਹਿਚਾਣ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ: ਰਾਜਨ ਉਰਫ਼ ਪਿਊਸ਼…
