14
Mar
ਜਲੰਧਰ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਨੀਵਾਰ ਨੂੰ ਮੋਗਾ ’ਚ ਹੋ ਰਹੀ ਰੈਲੀ ਬਦਲਾਅ ਦੀ ਲਹਿਰ ਦੀ ਸ਼ੁਰੂਆਤ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਬਦਲਾਅ ਦੀ ਲਹਿਰ ਦਿਖਾਈ ਦੇ ਰਹੀ ਹੈ ਅਤੇ ਪਾਰਟੀ ਵਰਕਰ ਜੋਸ਼ ਅਤੇ ਸਮਰਪਣ ਦੇ ਨਾਲ ਰੈਲੀ ਅਤੇ ਆਗਾਮੀ ਪ੍ਰੋਗਰਾਮਾਂ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਉਸ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੀ ਹੈ। ਇਸ ਦੇ ਨਾਲ ਹੀ ਚੁੱਘ ਨੇ ਦੋਸ਼ ਵੀ ਲਾਇਆ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ…
