06
Sep
ਚੰਡੀਗੜ੍ਹ, 6 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ। ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਕੈਬਨਿਟ ਨੇ ਮਤਾ ਪਾਸ ਕੀਤਾ ਕਿ ਜਦੋਂ ਤੱਕ ਪੰਜਾਬ ਦੀ ਰਾਇ ਨਹੀਂ ਲੈ ਲਈ ਜਾਂਦੀ ਅਤੇ ਉਨ੍ਹਾਂ 'ਤੇ ਯੋਗ ਵਿਚਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਨਿਯੁਕਤੀ ਅਤੇ ਸਹੁੰ ਚੁੱਕਣ ਦੀ…
