22
Jun
ਲੁਧਿਆਣਾ - ਸ਼ੁੱਕਰਵਾਰ ਨੂੰ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਿਸੇ ਮੁੱਦੇ ਨੂੰ ਲੈ ਕੇ ਸਰਕਾਰੀ ਅਤੇ ਨਿੱਜੀ ਬੱਸ ਡਰਾਈਵਰਾਂ ਵਿਚਕਾਰ ਝਗੜਾ ਹੋ ਗਿਆ, ਜੋ ਬਾਅਦ ਵਿੱਚ ਹੱਥੋਪਾਈ ਵਿੱਚ ਬਦਲ ਗਿਆ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਸਰਕਾਰੀ ਡਰਾਈਵਰਾਂ ਨੇ ਬੱਸ ਸਟੈਂਡ 'ਤੇ ਕੰਮ ਬੰਦ ਕਰ ਦਿੱਤਾ ਅਤੇ ਸਾਰੀਆਂ ਬੱਸਾਂ ਦੀ ਆਵਾਜਾਈ ਰੋਕ ਦਿੱਤੀ। ਮੌਕੇ 'ਤੇ ਸਥਿਤੀ ਵਿਗੜਦੀ ਦੇਖ ਕੇ ਪ੍ਰਸ਼ਾਸਨ ਚੌਕਸ ਹੋ ਗਿਆ ਅਤੇ ਥਾਣਾ ਡਿਵੀਜ਼ਨ-5 ਦੀ ਪੁਲਸ ਟੀਮ ਤੁਰੰਤ ਬੱਸ ਸਟੈਂਡ 'ਤੇ ਪਹੁੰਚ ਗਈ। ਪੁਲਸ ਨੇ ਦੋਵਾਂ ਧਿਰਾਂ ਨਾਲ ਗੱਲ ਕਰਕੇ ਝਗੜਾ ਸੁਲਝਾ ਲਿਆ ਅਤੇ ਸਮਝੌਤਾ ਹੋਣ ਤੋਂ ਬਾਅਦ ਬੱਸ ਸੇਵਾ ਮੁੜ ਸ਼ੁਰੂ ਕਰ…