21
Feb
ਤਰਨਤਾਰਨ - ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਬੀਤੀ ਦੇਰ ਰਾਤ ਵੱਡੀ ਵਾਰਦਾਤ ਵਾਪਰ ਜਾਣ ਦੀ ਸੂਚਨਾ ਮਿਲੀ। ਜਾਣਕਾਰੀ ਮੁਤਾਬਕ ਇਥੇ ਆਪਣੇ ਕਮਰੇ ਵਿਚ ਪੇਪਰ ਦੀ ਤਿਆਰੀ ਕਰ ਰਹੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਉਸੇ ਪਿੰਡ ਦੇ ਨਿਵਾਸੀ ਇਕ ਨੌਜਵਾਨ ਨੇ ਕਮਰੇ ਵਿਚ ਦਾਖਲ ਹੋ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ। ਇਸ ਘਟਨਾ ਦੌਰਾਨ ਕੁੜੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਦੂਜੇ ਪਾਸੇ ਨੌਜਵਾਨ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ਵਿਚ ਲੜਕੀ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ…
