25
Jun
ਐਸ.ਏ.ਐਸ. ਨਗਰ (ਮੋਹਾਲੀ), 25 ਜੂਨ (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ। ਮੀਡੀਆ ਸਾਹਮਣੇ ਵੀਡੀਓਜ਼ ਅਤੇ ਹੋਰ ਸਮੱਗਰੀ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨਾਲ ਮਿਲਦਾ-ਜੁਲਦਾ ਮਾਸਕ (ਮੁਖੌਟਾ) ਤਿਆਰ ਕਰਵਾਇਆ ਗਿਆ ਸੀ ਅਤੇ ਉਸ ਦੀ ਵਰਤੋਂ ਇਸ ਫਰਜ਼ੀ ਵੀਡੀਓ ਨੂੰ ਬਣਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਕੈਨੇਡਾ ਰਹਿੰਦੇ ਜਗਮਨ ਸਮਰਾ ਦੀ ਪਛਾਣ ਉਸ ਵਿਅਕਤੀ ਵਜੋਂ ਕੀਤੀ, ਜਿਸ ਬਾਰੇ ਉਨ੍ਹਾਂ ਕਿਹਾ ਕਿ ਉਸ ਨੇ ਮਾਸਕ ਦੀ…
