01
Jul
ਗੁਰਪ੍ਰੀਤ ਸਿੰਘ :- ਚੰਡੀਗੜ੍ਹ ਦੇ ਕਈ ਪ੍ਰਮੁੱਖ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ (ਸੀਐਮਓ) ਦੇ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਨਾਲ ਪੂਰੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਸਟਾਫ ਵਿੱਚ ਹੜਕੰਪ ਮੱਚ ਗਿਆ। ਧਮਕੀ ਭਰਿਆ ਈਮੇਲ ਮਿਲਣ ਤੋਂ ਤੁਰੰਤ ਬਾਅਦ, ਚੰਡੀਗੜ੍ਹ ਅਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਆ ਗਈ ਹੈ। ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀ ਸਹਾਇਤਾ ਨਾਲ ਚੰਡੀਗੜ੍ਹ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਸਕੂਲਾਂ ਅਤੇ ਮੁੱਖ ਮੰਤਰੀ ਦਫਤਰ ਦੇ ਆਲੇ-ਦੁਆਲੇ ਚੈਕਿੰਗ ਮੁਹਿੰਮ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ…
