19
Dec
ਅੰਮ੍ਰਿਤਸਰ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਲਾਲ ਕਿਲੇ ’ਤੇ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ (ਦਿੱਲੀ ਯੂਨੀਵਰਸਿਟੀ) ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿਚ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਨੂੰ ਇਸ ਗੱਲ ’ਤੇ ਮਾਣ ਹੈ ਕਿ ਦਿੱਲੀ ਸਰਕਾਰ ਨੇ ਰੇਖਾ ਗੁਪਤਾ ਦੀ ਅਗਵਾਈ ਹੇਠ ਇਸ ਇਤਿਹਾਸਕ ਦਿਹਾੜੇ ’ਤੇ ਲਾਲ ਕਿਲੇ…
