08
Dec
ਕੁਝ ਮਹੀਨੇ ਪਹਿਲਾਂ, ਜਦੋਂ ਥਾਈਲੈਂਡ ਤੇ ਕੰਬੋਡੀਆ ਵਿਚਾਲੇ ਜੰਗ ਦਾ ਮਾਹੌਲ ਬਣ ਗਿਆ ਸੀ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਵਿਚਾਲੇ ਸੀਜ਼ਫਾਇਰ ਕਰਵਾਉਣ ਦਾ ਦਾਅਵਾ ਕੀਤਾ ਸੀ। ਪਰ ਦੋਵਾਂ ਦੇਸ਼ਾਂ ਵਿਚਾਲੇ ਸਥਿਤੀ ਇਕ ਵਾਰ ਫ਼ਿਰ ਤੋਂ ਵਿਗੜਦੀ ਹੋਈ ਨਜ਼ਰ ਆ ਰਹੀ ਹੈ, ਜਿੱਥੇ ਥਾਈਲੈਂਡ ਨੇ ਸੋਮਵਾਰ ਨੂੰ ਸਰਹੱਦੀ ਖੇਤਰਾਂ ਵਿੱਚ ਹਵਾਈ ਹਮਲੇ ਕੀਤੇ। ਇਹ ਨਵਾਂ ਟਕਰਾਅ ਉਸ ਜੰਗਬੰਦੀ ਸਮਝੌਤੇ ਦੀ ਉਲੰਘਣਾ ਕਰਦਾ ਹੈ, ਜਿਸ 'ਤੇ ਦੋਵਾਂ ਦੇਸ਼ਾਂ ਨੇ ਜੁਲਾਈ ਦੀ ਲੜਾਈ ਤੋਂ ਬਾਅਦ ਅਕਤੂਬਰ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਦਸਤਖ਼ਤ ਕੀਤੇ ਸਨ। ਦੋਵੇਂ ਗੁਆਂਢੀ ਦੇਸ਼ ਇੱਕ-ਦੂਜੇ 'ਤੇ ਪਹਿਲਾਂ ਹਮਲਾ ਕਰਨ ਦਾ ਦੋਸ਼ ਲਾ ਰਹੇ ਹਨ। ਥਾਈ…
