08
Apr
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਨੇ ਅੱਜ ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਚੱਲ ਰਹੇ ਸਪੈਸ਼ਲ ਸਰਚ ਅਭਿਆਨ ਦਾ ਦੌਰਾ ਕਰਕੇ ਉਸਦਾ ਜਾਇਜ਼ਾ ਲਿਆ। ਇਹ ਸਰਚ ਆਪਰੇਸ਼ਨ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਅਤੇ ਏਡੀਸੀਪੀ ਸਿਟੀ-2 ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿੱਚ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ, ਪੁਲਿਸ ਫੋਰਸ, ਆਰ.ਪੀ.ਐਫ, ਜੀ.ਆਰ.ਪੀ., ਏ.ਆਰ.ਪੀ. ਅਤੇ ਸਨਿਫਰ ਡੋਗ ਟੀਮਾਂ ਨੇ ਸਾਂਝੇ ਤੌਰ 'ਤੇ ਹਿੱਸਾ ਲਿਆ। ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਦੇ ਅੰਦਰਲੇ ਅਤੇ ਬਾਹਰਲੇ ਹਿੱਸਿਆਂ ਦੀ ਚੱਪੇ-ਚੱਪੇ ਤੇ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੇ ਲਗੇਜ਼ ਦੀ ਤਲਾਸ਼ੀ ਲਈ ਪੁਛਗਿੱਛ ਕੀਤੀ ਗਈ। ਰੇਲਵੇ ਸਟੇਸ਼ਨ ’ਤੇ ਲੱਗੇ…
