21
Feb
ਨੈਸ਼ਨਲ ਟਾਈਮਜ਼ ਬਿਊਰੋ :- ਡੈਲਟਾ ਏਅਰਲਾਈਨਜ਼ ਨੇ 17 ਫਰਵਰੀ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਜਹਾਜ਼ ਹਾਦਸੇ ਵਿੱਚ ਸ਼ਾਮਲ ਹਰੇਕ ਯਾਤਰੀ ਨੂੰ ਲਗਭਗ $30,000 (26 ਲੱਖ ਰੁਪਏ) ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇੱਥੇ ਦੱਸ ਦੇਈਏ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ, ਹਾਲਾਂਕਿ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਡੈਲਟਾ ਨੇ ਦੱਸਿਆ ਕਿ 21 ਵਿੱਚੋਂ 20 ਯਾਤਰੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਏਅਰਲਾਈਨ ਦੇ ਬੁਲਾਰੇ ਮੌਰਗਨ ਡੁਰੈਂਟ ਨੇ ਕਿਹਾ ਕਿ ਹਰੇਕ ਯਾਤਰੀ ਨੂੰ ਉੱਕਤ ਰਕਮ ਬਿਨਾਂ ਕਿਸੇ ਸ਼ਰਤ ਦੇ ਦਿੱਤੀ ਜਾਏਗੀ, ਜਿਸ ਦੀ ਅਦਾਇਗੀ ਲਈ ਯਾਤਰੀਆਂ ਤੋਂ ਸਹਿਮਤੀ ਪ੍ਰਾਪਤ…