12
Jun
ਬ੍ਰਸੇਲਜ਼/ਮਾਲੇ- ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਅਤੇ ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੇ ਮੱਦੇਨਜ਼ਰ ਭਾਰਤ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ। ਨਾਲ ਹੀ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਈ। 242 ਯਾਤਰੀਆਂ ਅਤੇ ਚਾਲਕ ਦਲ ਨੂੰ ਲੈ ਕੇ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਅਹਿਮਦਾਬਾਦ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਲੇਯੇਨ ਨੇ…
