02
Aug
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕਿਸਾਨਾਂ ਦੀ ਲੜਾਈ ਨੂੰ ਇਸਦੇ ਸਹੀ ਨਤੀਜੇ ਤੱਕ ਲੈ ਕੇ ਜਾਵੇਗੀ ਅਤੇ ਸਰਕਾਰ ਨੂੰ ਇਸਨੂੰ ਵਾਪਸ ਲੈਣ ਲਈ ਮਜਬੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਨਹੀਂ ਕਰਦੀ, ਤਾਂ 2027 ਵਿੱਚ ਬਣਨ ਵਾਲੀ ਕਾਂਗਰਸ ਦੀ ਸਰਕਾਰ ਇਸਨੂੰ ਰੱਦ ਕਰ ਦੇਵੇਗੀ। ਇੱਥੇ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ 'ਆਪ' ਸਰਕਾਰ ਦੀ ਕਿਸਾਨਾਂ ਤੋਂ ਜਮੀਨਾਂ ਖੋਹਣ ਅਤੇ ਬਾਅਦ ਵਿੱਚ ਆਪਣੀਆਂ ਵੱਖ-ਵੱਖ ਯੋਜਨਾਵਾਂ ਲਈ ਉਨ੍ਹਾਂ ਜ਼ਮੀਨਾਂ…