26
Oct
ਚੰਡੀਗੜ੍ਹ 26 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀਆਂ ਟਿੱਪਣੀਆਂ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਪੰਜਾਬੀਆਂ ਨੂੰ ਭਾਸ਼ਣ ਦੇਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਿਕਾਰਡ ਦਾ ਜਵਾਬ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਨੇਹਾ ਸ਼ੋਰੀ ਕਤਲਕਾਂਡ ਅਤੇ ਰਾਜਜੀਤ ਸਿੰਘ ਵਿਵਾਦ ਦੌਰਾਨ ਸੁਨੀਲ ਜਾਖੜ ਦੀ ਚੁੱਪ 'ਤੇ ਸਵਾਲ ਚੁੱਕੇ ਅਤੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਅਧੂਰੇ ਵਾਅਦਿਆਂ 'ਤੇ ਕਾਂਗਰਸ ਲੀਡਰਸ਼ਿਪ ਤੋਂ ਜਵਾਬ ਮੰਗਿਆ। ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜ਼ਿਕਰ ਕਰਦਿਆਂ 'ਆਪ' ਪੰਜਾਬ…
