Constable

60,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਂਸਟੇਬਲ ਕਾਬੂ

60,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਂਸਟੇਬਲ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ…
Read More
ਡਿਊਟੀ ਤੋਂ ਗ਼ੈਰ-ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮ, ਕਮਿਸ਼ਨਰ ਨੇ ਕਰ’ਤੀ ਸਖ਼ਤ ਕਾਰਵਾਈ

ਡਿਊਟੀ ਤੋਂ ਗ਼ੈਰ-ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮ, ਕਮਿਸ਼ਨਰ ਨੇ ਕਰ’ਤੀ ਸਖ਼ਤ ਕਾਰਵਾਈ

ਉੱਤਰ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵਾਰਾਣਸੀ ਵਿਖੇ ਡਿਊਟੀ ਤੋਂ ਗ਼ੈਰ ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਨੇ ਸਸਪੈਂਡ ਕਰ ਦਿੱਤਾ ਹੈ।  ਜਾਣਕਾਰੀ ਅਨੁਸਾਰ ਨਰਾਤਿਆਂ 'ਚ ਵਾਰਾਣਸੀ ਦੇ ਪੁਲਸ ਕਮਿਸ਼ਨਰ ਮੋਹਿਤ ਅਗਰਵਾਲ ਨੇ ਖ਼ੁਦ ਸ਼ਹਿਰ ਦੇ ਵੱਖ-ਵੱਖ ਥਾਣਾ ਇਲਾਕਿਆਂ 'ਚ ਚੈਕਿੰਗ ਕੀਤੀ, ਜਿਨ੍ਹਾਂ 'ਚ ਸ਼ਿਵਪੁਰ, ਕੈਂਟ, ਲੋਹਤਾ, ਲਾਲਪੁਰ ਤੇ ਮੁੰਡੁਵਾਡੀਹ ਸ਼ਾਮਲ ਹਨ, ਜਿੱਥੇ ਉਨ੍ਹਾਂ ਨੇ 11 ਸਬ ਇੰਸਪੈਕਟਰ, 3 ਹੈੱਡ ਕਾਂਸਟੇਬਲ ਤੇ 2 ਕਾਂਸਟੇਬਲਾਂ ਨੂੰ ਬਿਨਾਂ ਜਾਣਕਾਰੀ ਦਿੱਤੇ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ। ਇਸ ਮਗਰੋਂ ਉਨ੍ਹਾਂ ਨੇ ਤੁਰੰਤ ਇਨ੍ਹਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ…
Read More