03
Dec
ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕਰੀਬ ਇੱਕ ਸਾਲ ਤੋਂ ਮੀਡੀਆ ਵਿੱਚ ਸੁਰਖੀਆਂ ਬਣੀ ਹੋਈ ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬਠਿੰਡਾ ਦੀ ਸੈਸ਼ਨ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੀ ਬਰਖ਼ਾਸਤ ਕੀਤੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ ਕੀਤੇ ਹਨ। ਕੇਸ ਦੀ ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਅਗਲੀ ਤਾਰੀਖ 21 ਜਨਵਰੀ ਤੈਅ ਕੀਤੀ, ਜਿਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਅਮਨਦੀਪ ਖ਼ਿਲਾਫ਼ ਸਬੂਤ ਪੇਸ਼ ਕੀਤੇ ਜਾਣਗੇ। ਵਿਸਥਾਰਪੂਰਣ ਹੁਕਮ ਹਾਲੇ ਆਉਣਾ ਬਾਕੀ ਹੈ।14 ਨਵੰਬਰ ਨੂੰ ਵਿਜੀਲੈਂਸ ਨੇ ਅਮਨਦੀਪ ਕੌਰ ਖ਼ਿਲਾਫ਼ ਦੂਜੀ ਚਾਰਜਸ਼ੀਟ ਦਾਇਰ ਕੀਤਾ ਸੀ,…
