Corona

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕੋਰੋਨਾ ਨਾਲ ਇੱਕੋ ਜ਼ਿਲ੍ਹੇ ਦੇ ਤਿੰਨ ਮਰੀਜ਼ਾਂ ਦੀ ਮੌਤ

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕੋਰੋਨਾ ਨਾਲ ਇੱਕੋ ਜ਼ਿਲ੍ਹੇ ਦੇ ਤਿੰਨ ਮਰੀਜ਼ਾਂ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ’ਚ ਕੋਰੋਨਾ ਨਾਲ ਤੀਜੀ ਮੌਤ ਹੋ ਗਈ ਹੈ। ਮਰਨ ਵਾਲਾ 82 ਸਾਲਾ ਮਰੀਜ਼ ਲੁਧਿਆਣਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਓਸਵਾਲ ਹਸਪਤਾਲ ’ਚ ਦਾਖ਼ਲ ਸੀ। ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਹੁਣ ਤੱਕ 3 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਉਹ ਤਿੰਨੇ ਹੀ ਮਰੀਜ਼ ਲੁਧਿਆਣੇ ਨਾਲ ਸਬੰਧਤ ਸਨ। ਵਰਤਮਾਨ ਸਮੇਂ ’ਚ ਲੁਧਿਆਣੇ ’ਚ ਹੀ ਮਰੀਜ਼ਾਂ ਦੀ ਜ਼ਿਆਦਾ ਗਿਣਤੀ ਸਾਹਮਣੇ ਆਈ ਹੈ। ਇੱਥੇ ਹੁਣ ਤੱਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 28 ਮਰੀਜ਼ ਠੀਕ ਹੋ ਚੁੱਕੇ ਹਨ 26 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ…
Read More
ਅੰਮ੍ਰਿਤਸਰ ਵਿੱਚ ਤਿੰਨ ਜੂਨੀਅਰ ਡਾਕਟਰ ਕੋਰੋਨਾ ਦੀ ਲਪੇਟ ਵਿੱਚ ਆਏ

ਅੰਮ੍ਰਿਤਸਰ ਵਿੱਚ ਤਿੰਨ ਜੂਨੀਅਰ ਡਾਕਟਰ ਕੋਰੋਨਾ ਦੀ ਲਪੇਟ ਵਿੱਚ ਆਏ

ਨੈਸ਼ਨਲ ਟਾਈਮਜ਼ ਬਿਊਰੋ :- ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ। ਉਨ੍ਹਾਂ ਨੇ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਤੇ ਬਿਲਕੁਲ ਠੀਕ ਹਨ। ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।…
Read More
ਪੰਜਾਬ ‘ਚ ਕੋਰੋਨਾ ਦੇ 35 ਐਕਟਿਵ ਮਾਮਲੇ, ਲੁਧਿਆਣਾ ‘ਚ ਸਭ ਤੋਂ ਵੱਧ ਕੇਸ, ਹੁਣ ਤੱਕ ਹੋ ਚੁੱਕੀਆਂ 2 ਮੌਤਾਂ

ਪੰਜਾਬ ‘ਚ ਕੋਰੋਨਾ ਦੇ 35 ਐਕਟਿਵ ਮਾਮਲੇ, ਲੁਧਿਆਣਾ ‘ਚ ਸਭ ਤੋਂ ਵੱਧ ਕੇਸ, ਹੁਣ ਤੱਕ ਹੋ ਚੁੱਕੀਆਂ 2 ਮੌਤਾਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ‘ਚ ਬੀਤੇ ਇੱਕ ਹਫ਼ਤੇ ਤੋਂ ਕਾਫ਼ੀ ਤੇਜ਼ੀ ਆਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਜਿੱਥੇ ਪਿਛਲੇ ਹਫ਼ਤੇ 12 ਐਕਟਿਵ ਕੇਸ ਸੀ, ਹੁਣ ਇਨ੍ਹਾਂ ਦੀ ਸੰਖਿਆ ਵੱਧ ਕੇ 35 ਪਹੁੰਚ ਗਈ ਹੈ। ਸਭ ਤੋਂ ਵੱਧ ਮਾਮਲੇ ਲੁਧਿਆਣਾ ‘ਚ ਹੈ, ਇੱਥੇ 23 ਨਵੇਂ ਮਾਮਲੇ ਆ ਚੁੱਕੇ ਹਨ। ਬੀਤੇ 24 ਘੰਟਿਆਂ ‘ਚ 2 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਚੋਂ ਇੱਕ ਸ਼ਹਿਰੀ ਤੇ ਦੂਸਰਾ ਪੇਂਡੂ ਖੇਤਰ ਤੋਂ ਆਇਆ ਹੈ। ਲੁਧਿਆਣਾ ‘ਚ ਇਹ ਕੇਸ ਅਜਿਹੇ ਸਮੇਂ ‘ਚ ਆ ਰਹੇ ਹਨ, ਜਦੋਂ ਜ਼ਿਮਨੀ ਚੋਣ ਦੇ ਚੱਲਦੇ ਰਾਜਨੈਤਿਕ ਹਲਚਲ, ਭੀੜ ‘ਚ ਚੋਣ ਪ੍ਰਚਾਰ ਤੇ ਗਰਮੀਆਂ…
Read More
ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਮਾਛੀਵਾੜਾ ਸਾਹਿਬ - ਪਿੰਡ ਜਿਓਣੇਵਾਲ ਵਿਖੇ ਇੱਕ ਬਜ਼ੁਰਗ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਜਿਓਣੇਵਾਲ ਵਾਸੀ ਕ੍ਰਿਸ਼ਨਾ ਦੇਵੀ (75) ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਚੜ ਰਿਹਾ ਸੀ ਜਿਸ ਸਬੰਧੀ ਇਲਾਜ ਵੀ ਚੱਲ ਰਿਹਾ ਸੀ। ਕ੍ਰਿਸ਼ਨਾ ਦੇਵੀ ਜਿਆਦਾ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੋਜ਼ੀਟਿਵ ਆਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਟੀਮ ਦੀ ਨਿਗਰਾਨੀ ਹੇਠ ਕ੍ਰਿਸ਼ਨਾ ਦੇਵੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕੂੰਮਕਲਾਂ ਸਿਵਲ ਹਸਪਤਾਲ ਦੇ…
Read More
ਪੰਜਾਬੀਆਂ ਲਈ ਵੱਜੀ ਖ਼ਤਰੇ ਦੀ ਘੰਟੀ! ‘ਕੋਰੋਨਾ’ ਨੂੰ ਲੈ ਕੇ ਆਈ ਵੱਡੀ ਅਪਡੇਟ

ਪੰਜਾਬੀਆਂ ਲਈ ਵੱਜੀ ਖ਼ਤਰੇ ਦੀ ਘੰਟੀ! ‘ਕੋਰੋਨਾ’ ਨੂੰ ਲੈ ਕੇ ਆਈ ਵੱਡੀ ਅਪਡੇਟ

ਲੁਧਿਆਣਾ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਸੂਬੇ 'ਚ ਕੋਰੋਨਾ ਜਿੱਥੇ ਜਾਨਲੇਵਾ ਹੋ ਗਿਆ ਹੈ, ਉੱਥੇ ਹੀ ਲਗਾਤਾਰ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਜਾਣਕਾਰੀ ਮੁਤਾਬਕ ਪੰਜਾਬ ’ਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 40 ਤੱਕ ਪਹੁੰਚ ਗਈ ਹੈ, ਜਦੋਂ ਕਿ ਹੁਣ ਤੱਕ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ ’ਚ ਤਿੰਨ ਕੋਰੋਨਾ ਮਰੀਜ਼ ਮਿਲੇ ਹਨ। ਤਿੰਨੇ ਹੀ ਮਰੀਜ਼ ਲੁਧਿਆਣਾ ਦੇ ਵਸਨੀਕ ਹਨ। ਸੂਬੇ ਦੇ 40 ਸਰਗਰਮ ਮਰੀਜ਼ਾਂ ’ਚੋਂ 16 ਲੁਧਿਆਣਾ ਦੇ ਹਨ। ਦੱਸ ਦੇਈਏ ਕਿ ਸਿਹਤ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ…
Read More
ਵਧਣ ਲੱਗਾ Covid-19 ਦਾ ਖ਼ੌਫ, ਸੂਬੇ ’ਚ ਕੋਰੋਨਾ ਨਾਲ ਦੂਜੀ ਮੌਤ, ਚੰਡੀਗੜ੍ਹ ਦੇ ਜੀਐੱਮਸੀਐੱਚ ‘ਚ ਭਰਤੀ ਸੀ ਪੀੜਤ

ਵਧਣ ਲੱਗਾ Covid-19 ਦਾ ਖ਼ੌਫ, ਸੂਬੇ ’ਚ ਕੋਰੋਨਾ ਨਾਲ ਦੂਜੀ ਮੌਤ, ਚੰਡੀਗੜ੍ਹ ਦੇ ਜੀਐੱਮਸੀਐੱਚ ‘ਚ ਭਰਤੀ ਸੀ ਪੀੜਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਕੋਰੋਨਾ ਇਨਫੈਕਸ਼ਨ ਵਧਣ ਲੱਗੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਵਿਚ ਕੋਰੋਨਾ ਨਾਲ ਦੂਜੀ ਮੌਤ ਹੋਈ। ਕੂਮਕਲਾਂ ਦੀ ਰਹਿਣ ਵਾਲੀ 69 ਸਾਲਾ ਬਜ਼ੁਰਗ ਮਹਿਲਾ ਚੰਡੀਗੜ੍ਹ ਦੇ ਜੀਐੱਮਸੀਐੱਚ ਵਿਚ ਭਰਤੀ ਸੀ, ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ। ਮਹਿਲਾ ਦੇ ਸੰਪਰਕ ਵਿਚ ਆਏ ਪਰਿਵਾਰ ਦੇ ਤਿੰਨ ਲੋਕ ਵੀ ਕੋਰੋਨਾ ਇਨਫੈਕਟਿਡ ਮਿਲੇ ਹਨ। ਸਾਰੇ ਹੋਮ ਕੁਆਰੰਟੀਨ ਹਨ। ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਲੁਧਿਆਣਾ ਦੇ ਇਕ ਵਿਅਕਤੀ ਦੀ ਚੰਡੀਗੜ੍ਹ ਵਿਚ ਮੌਤ ਹੋ ਚੁੱਕੀ ਹੈ। ਮੋਹਾਲੀ ਵਿਚ ਵੀ ਦੋ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਨ੍ਹਾਂ ਵਿਚੋਂ ਇਕ 21 ਸਾਲ ਦੀ ਲੜਕੀ ਉੱਤਰ ਪ੍ਰਦੇਸ਼ ਤੋਂ ਮੋਹਾਲੀ ਆਪਣੇ ਰਿਸ਼ਤੇਦਾਰ ਦੇ ਇੱਥੇ…
Read More
ਹਰਿਆਣਾ ’ਚ ਕਰੋਨਾ ਦੇ 19 ਮਾਮਲੇ ਸਾਹਮਣੇ ਆਏ

ਹਰਿਆਣਾ ’ਚ ਕਰੋਨਾ ਦੇ 19 ਮਾਮਲੇ ਸਾਹਮਣੇ ਆਏ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਗਈ ਹੈ। ਇਸ ਦੌਰਾਨ 19 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਪਿਛਲੇ ਦੋ ਦਿਨਾਂ ਦੌਰਾਨ ਸੱਤ ਮਾਮਲੇ ਆਏ ਸਨ। ਸੂਬੇ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 71 ਹੋ ਗਈ ਹੈ, ਜਿਨ੍ਹਾਂ ਵਿੱਚੋਂ 45 ਸਰਗਰਮ ਹਨ। ਚੰਗੀ ਗੱਲ ਇਹ ਹੈ ਕਿ ਹਰਿਆਣਾ ਵਿੱਚ ਹੁਣ ਤੱਕ ਕਰੋਨਾ ਘਾਤਕ ਸਾਬਤ ਨਹੀਂ ਹੋਇਆ। ਹਸਪਤਾਲ ਵਿੱਚ ਕੋਈ ਮਰੀਜ਼ ਦਾਖ਼ਲ ਨਹੀਂ ਹੈ। ਸਾਰਿਆਂ ਦਾ ਘਰ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਅਨੁਸਾਰ, 279 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ। ਦੋ ਮਰੀਜ਼ ਕਰੋਨਾ ਤੋਂ ਉੱਭਰ ਚੁੱਕੇ ਹਨ।…
Read More
ਹਰਿਆਣਾ ‘ਚ ਵੀ ਕੋਰੋਨਾ ਵਧਣ ਲੱਗਾ, ਗੁਰੂਗ੍ਰਾਮ-ਫਰੀਦਾਬਾਦ ‘ਚ ਸਭ ਤੋਂ ਵੱਧ ਮਾਮਲੇ

ਹਰਿਆਣਾ ‘ਚ ਵੀ ਕੋਰੋਨਾ ਵਧਣ ਲੱਗਾ, ਗੁਰੂਗ੍ਰਾਮ-ਫਰੀਦਾਬਾਦ ‘ਚ ਸਭ ਤੋਂ ਵੱਧ ਮਾਮਲੇ

ਨੈਸ਼ਨਲ ਟਾਈਮਜ਼ ਬਿਊਰੋ :- ਕੋਰੋਨਾ ਵਾਇਰਸ ਦੀ ਲਹਿਰ ਇੱਕ ਵਾਰ ਫਿਰ ਤੇਜ਼ੀ ਨਾਲ ਵਧਦੀ ਨਜ਼ਰ ਆ ਰਹੀ ਹੈ। ਦਿਨੋ ਦਿਨ ਵਧਦੇ ਕੋਰੋਨਾ ਮਾਮਲਿਆਂ ਨੇ ਫਿਰ ਚਿੰਤਾ ਵਧ ਦਿੱਤੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਸਰਗਰਮ ਮਾਮਲੇ ਵਧ ਕੇ 3,758 ਹੋ ਗਏ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ, 10 ਦਿਨਾਂ ਵਿੱਚ ਕੋਰੋਨਾ ਕੇਸਾਂ ਵਿੱਚ 15 ਗੁਣਾ ਵਾਧਾ ਹੋਇਆ ਹੈ। ਕੇਰਲ ਵਿੱਚ ਸਭ ਤੋਂ ਵੱਧ 1,400 ਮਾਮਲੇ ਹਨ, ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ 506 ਮਾਮਲੇ ਹਨ। ਦੱਸ ਦਈਏ ਕਿ ਹਰਿਆਣਾ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜ਼ਿਆਦਾਤਰ ਮਾਮਲੇ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ (23) ਅਤੇ…
Read More
ਅੰਮ੍ਰਿਤਸਰ ‘ਚ ਕਰੋਨਾ ਦੇ ਨਵੇਂ ਵੇਰੀਐਂਟ ਦਾ ਅਜੇ ਤੱਕ ਕੋਈ ਕੇਸ ਨਹੀਂ, ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨ

ਅੰਮ੍ਰਿਤਸਰ ‘ਚ ਕਰੋਨਾ ਦੇ ਨਵੇਂ ਵੇਰੀਐਂਟ ਦਾ ਅਜੇ ਤੱਕ ਕੋਈ ਕੇਸ ਨਹੀਂ, ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨ

ਕਰੋਨਾ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਬੜੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕਰੋਨਾ ਦੇ ਨਵੇਂ ਵੇਰੀਐਂਟ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਲਈ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਓਹਨਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਕੋਈ ਵੀ ਲੱਛਣ ਨਜ਼ਰ ਆਉਣ ਤੇ ਤੁਰੰਤ ਆਪਣੀ ਮੁਫ਼ਤ ਜਾਂਚ ਨੇੜੇ ਦੇ ਸਿਹਤ ਕੇਂਦਰ ਤੋਂ ਕਰਵਾਉਣ।
Read More
ਵੱਡੀ ਖ਼ਬਰ – ਪੰਜਾਬ ‘ਚ ਕਰੋਨਾ ਨਾਲ ਹੋਈ ਪਹਿਲੀ ਮੋਤ!

ਵੱਡੀ ਖ਼ਬਰ – ਪੰਜਾਬ ‘ਚ ਕਰੋਨਾ ਨਾਲ ਹੋਈ ਪਹਿਲੀ ਮੋਤ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੋਰੋਨਾ ਮਰੀਜ਼ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸ਼ਹਿਰ ਦੇ ਸੈਕਟਰ-32 ਸਰਕਾਰੀ ਹਸਪਤਾਲ 'ਚ 40 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੋਰੋਨਾ ਪਾਜ਼ੇਟਿਵ ਮਰੀਜ਼ ਲੁਧਿਆਣਾ ਦਾ ਰਹਿਣ ਵਾਲਾ ਸੀ ਅਤੇ ਪਾਜ਼ੇਟਿਵ ਰਿਪੋਰਟ ਆਉਣ ਮਗਰੋਂ ਉਸ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।ਹਾਲਾਂਕਿ ਇਸ ਨੂੰ ਚੰਡੀਗੜ੍ਹ 'ਚ ਕੋਰੋਨਾ ਨਾਲ ਹੋਈ ਪਹਿਲੀ ਮੌਤ ਵਜੋਂ ਦੇਖਿਆ ਜਾ ਰਿਹਾ ਹੈ। ਉਕਤ ਮਰੀਜ਼ ਨੂੰ ਹਸਪਤਾਲ…
Read More
ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ

ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ

ਨਥਾਣਾ : ਸਿਹਤ ਵਿਭਾਗ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਵਲੋਂ ਕੋਵਿਡ-19 ਸੰਬੰਧੀ ਆ ਰਹੇ ਕੇਸਾਂ ਦੇ ਸਬੰਧ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸੋਸ਼ਲ ਮੀਡੀਆ ਉਪਰ ਜਾਰੀ ਵੀਡੀਓ ਸੁਨੇਹੇ ਦੇ ਹਵਾਲੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕੋਵਿਡ -19 ਦੇ ਵੇਰੀਐਂਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਇਹ ਵੇਰੀਐਂਟ ਆਮ ਤੌਰ 'ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿਚ ਇਸ ਨਾਲ ਜੁੜਿਆ ਕੋਈ ਨਵਾਂ ਕੇਸ ਸਾਹਮਣੇ…
Read More

ਮਾਸਕ ਦੀ ਵਾਪਸੀ! ਫਿਰ ਆ ਗਿਆ ਕਰੋਨਾ, ਲਾਪਰਵਾਹੀ ਪਵੇਗੀ ਭਾਰੀ

ਮਾਸਕ ਦੀ ਵਾਪਸੀ ਹੋ ਰਹੀ ਹੈ। ਦੇਸ਼ ਵਿੱਚ ਕੋਵਿਡ ਵਾਇਰਸ ਦੀ ਵਾਪਸੀ ਨੇ ਫਿਰ ਤੋਂ ਲੋਕਾਂ ਵਿੱਚ ਚਿੰਤਾ ਵਧਾ ਦਿੱਤੀ ਹੈ। ਦਿੱਲੀ, ਕੇਰਲਾ ਅਤੇ ਮਹਾਰਾਸ਼ਟਰ ਵਰਗੇ ਰਾਜਾਂ 'ਚ ਕੋਰੋਨਾ ਦੇ ਮਾਮਲਿਆਂ 'ਚ ਅਚਾਨਕ ਵਾਧਾ ਹੋਇਆ ਹੈ, ਜਿਸ ਕਾਰਨ ਹਸਪਤਾਲਾਂ ਤੋਂ ਲੈ ਕੇ ਦਫ਼ਤਰਾਂ ਤੱਕ ਕੋਵਿਡ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਕਈ ਨਿੱਜੀ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸਿੰਗ ਦੀ ਸਲਾਹ ਦੇਣੀ ਸ਼ੁਰੂ ਕਰ ਦਿੱਤੀ ਹੈ। ਮਾਹਿਰ ਦੱਸਦੇ ਹਨ ਕਿ ਮੌਸਮ ਬਦਲਣ ਕਾਰਨ ਜਿਥੇ ਫਲੂ ਦੇ ਕੇਸ ਆਉਂਦੇ ਹਨ, ਉੱਥੇ ਕੋਵਿਡ ਦੀ ਜਾਂਚ ਦੌਰਾਨ ਨਵੇਂ ਰੂਪ ਵੀ ਸਾਹਮਣੇ ਆ ਰਹੇ ਹਨ। JN.1 ਅਤੇ NB.1.8.1 ਵੈਰੀਐਂਟ…
Read More
ਦੱਖਣ-ਪੂਰਬੀ ਏਸ਼ੀਆ ‘ਚ ਇੱਕ ਵਾਰ ਫਿਰ ਕੋਰੋਨਾ ਦੀ ਲਹਿਰ, ਸਿੰਗਾਪੁਰ ‘ਚ ਤੇਜ਼ੀ ਨਾਲ ਵਧੇ ਮਾਮਲੇ

ਦੱਖਣ-ਪੂਰਬੀ ਏਸ਼ੀਆ ‘ਚ ਇੱਕ ਵਾਰ ਫਿਰ ਕੋਰੋਨਾ ਦੀ ਲਹਿਰ, ਸਿੰਗਾਪੁਰ ‘ਚ ਤੇਜ਼ੀ ਨਾਲ ਵਧੇ ਮਾਮਲੇ

ਨਵੀਂ ਦਿੱਲੀ: ਦੱਖਣ-ਪੂਰਬੀ ਏਸ਼ੀਆ ਦੇ ਕਈ ਦੇਸ਼ਾਂ 'ਤੇ ਕੋਰੋਨਾਵਾਇਰਸ (COVID-19) ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾ ਰਿਹਾ ਹੈ। ਸਿੰਗਾਪੁਰ, ਚੀਨ, ਥਾਈਲੈਂਡ ਅਤੇ ਹਾਂਗਕਾਂਗ ਵਰਗੇ ਦੇਸ਼ਾਂ ਵਿੱਚ ਹਾਲ ਹੀ ਦੇ ਹਫ਼ਤਿਆਂ ਵਿੱਚ ਲਾਗ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵਾਧਾ ਵਾਇਰਸ ਦੇ ਨਵੇਂ ਰੂਪਾਂ ਅਤੇ ਸਮਾਜਿਕ ਘਟਨਾਵਾਂ ਕਾਰਨ ਹੋਇਆ ਹੈ। ਬਲੂਮਬਰਗ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਸਾਲ ਸਿੰਗਾਪੁਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਭਗ 28 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸਿਰਫ਼ 3 ਮਈ ਤੱਕ, 14,200 ਨਵੇਂ ਮਾਮਲੇ ਸਾਹਮਣੇ ਆਏ ਹਨ। LF.7 ਅਤੇ NB.1.8 ਵਰਗੇ ਰੂਪ ਵਰਤਮਾਨ ਵਿੱਚ ਉੱਥੇ ਫੈਲ ਰਹੇ ਹਨ, ਜੋ ਕਿ JN.1…
Read More