28
Dec
ਖੰਨਾ - ਖੰਨਾ ਦੇ ਦੋਰਾਹਾ ਇਲਾਕੇ ਵਿੱਚ ਪੁਲਸ ਅਤੇ ਅਪਰਾਧੀਆਂ ਦਰਮਿਆਨ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਬੁਈ ਵਜੋਂ ਹੋਈ ਹੈ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 24 ਦਸੰਬਰ ਦੀ ਰਾਤ ਨੂੰ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਪੰਚਾਇਤ ਮੈਂਬਰ ਮਨਪ੍ਰੀਤ ਸਿੰਘ ਗੋਲਡੀ 'ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਦੌਰਾਨ ਕਰੀਬ ਅੱਠ ਰਾਊਂਡ ਫਾਇਰ ਹੋਏ ਸਨ। ਇਸ ਮਾਮਲੇ ਵਿੱਚ ਪੁਲਸ ਨੇ ਇੰਦਰਜੀਤ ਸਿੰਘ ਬੁਈ ਅਤੇ ਉਸਦੇ ਸਾਥੀਆਂ ਖ਼ਿਲਾਫ਼ ਆਈ.ਪੀ.ਸੀ.…
