19
Apr
ਮਾਛੀਵਾੜਾ ਸਾਹਿਬ : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਵਿਖੇ ਅੱਗ ਲੱਗਣ ਕਾਰਨ ਕਰੀਬ 18 ਏਕੜ ਪੱਕ ਕੇ ਤਿਆਰ ਖੜੀ ਫਸਲ ਸੜਕੇ ਸੁਆਹ ਹੋ ਗਈ ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ। ਮੌਕੇ ’ਤੇ ਮੌਜੂਦ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਬਿਜਲੀ ਤਾਰ੍ਹਾਂ ਤੋਂ ਸ਼ਾਰਟ ਸਰਕਟ ਕਾਰਨ ਖੇਤਾਂ ਵਿਚ ਖੜੀ ਫਸਲ ਨੂੰ ਅੱਗ ਲੱਗ ਗਈ ਜਿਸ ਨੂੰ ਕਿਸਾਨਾਂ ਨੇ ਬੜੀ ਮੁਸ਼ੱਕਤ ਨਾਲ ਕਾਬੂ ਪਾਇਆ ਪਰ ਉਦੋਂ ਤੱਕ 18 ਏਕੜ ਫਸਲ ਸੜਕੇ ਸੁਆਹ ਹੋ ਗਈ ਸੀ। ਜਾਣਕਾਰੀ ਅਨੁਸਾਰ ਇਸ ਅੱਗ ਨਾਲ ਕਿਸਾਨ ਸਾਬਕਾ ਸਰਪੰਚ ਜਸਵੰਤ ਸਿੰਘ, ਰਮੇਸ਼ ਲਾਲ ਸਤਿਆਣਾ, ਦਵਿੰਦਰ ਸਿੰਘ ਚੌਂਤਾ, ਕੁਲਵੰਤ ਸਿੰਘ, ਬਲਵੀਰ ਸਿੰਘ ਢੋਲਣਵਾਲ, ਰਜਿੰਦਰ ਸਿੰਘ ਢੋਲਣਵਾਲ,…