14
Feb
ਫਰੀਦਕੋਟ (ਗੁਰਪ੍ਰੀਤ ਸਿੰਘ) :- ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾਂ ਵਿੱਚ ਅੱਜ ਸਵੇਰੇ ਇੱਕ ਘਰ ਵਿੱਚ ਗੈਸ ਸਿਲੰਡਰ ਫਟਨ ਨਾਲ ਘਰ ਨੂੰ ਅੱਗ ਲੱਗ ਗਈ। ਜਿਸ 'ਤੇ ਚਲਦੇ ਘਰ 'ਚ ਰੱਖਿਆ ਹੋਇਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਥੋਂ ਤੱਕ ਕਿ ਘਰ ਦੀਆਂ ਛੱਤਾਂ ਤੱਕ ਡਿੱਗ ਗਈਆਂ ਅਤੇ ਦੀਵਾਰਾਂ ਵਿੱਚ ਵੱਡੀਆਂ ਵੱਡੀਆਂ ਤਰੇੜਾਂ ਆ ਗਈਆਂ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪੁੱਜੀਆਂ ਪਰ ਤਦ ਤੱਕ ਪੂਰਾ ਘਰ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਦੀ ਘਟਨਾ ਹੈ। ਜਦੋਂ ਪਤਾ ਲੱਗਾ ਕਿ ਪਿੰਡ ਦੇ ਇਸ ਘਰ ਵਿੱਚ ਅੱਗ ਲੱਗ…
