22
Jun
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ, ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ’ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਸਾਮੀ…
