28
Mar
ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਆਪਣੀ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮਹਿੰਗਾਈ ਭੱਤੇ (DA) 'ਚ 2 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਕਰੀਬ 1.15 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਾਂ ਨੂੰ ਲਾਭ ਹੋਵੇਗਾ। ਕੈਬਨਿਟ ਦੀ ਬੈਠਕ ਮਗਰੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ 1 ਜਨਵਰੀ 2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਾਂ ਨੂੰ ਮਹਿੰਗਾਈ ਰਾਹਤ (DR) ਇਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ…