29
May
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ, 2022 ਨੂੰ ਤਾੜ-ਤਾੜ ਗੋਲੀਆਂ ਚਲਾਕੇ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ। ਸਿੱਧੂ ਆਪਣੇ ਘਰ ਤੋਂ ਕਾਲੀ ਥਾਰ ਗੱਡੀ ਲੈ ਕੇ ਬਿਨਾ ਸੁਰੱਖਿਆ ਤੋਂ ਨਿਕਲਿਆ ਸੀ। ਬਦਮਾਸ਼ਾਂ ਨੇ ਉਨ੍ਹਾਂ ਨੂੰ ਜਵਾਹਰਕੇ ਪਿੰਡ ਵਿੱਚ ਘੇਰ ਲਿਆ ਅਤੇ 30 ਤੋਂ ਵੱਧ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 19 ਗੋਲੀਆਂ ਸਿੱਧੂ ਨੂੰ ਲੱਗੀਆਂ ਸਨ।ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਇਸ ਤੋਂ ਬਾਅਦ ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ।…