21
Dec
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਦਿਨੋ-ਦਿਨ ਠੰਡ ਵੱਧਦੀ ਜਾ ਰਹੀ ਹੈ, ਇਸ ਦਰਮਿਆਨ ਭਾਰਤ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 21 ਤੋਂ 24 ਦਸੰਬਰ 2025 ਤੱਕ ਦੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਵਿੱਚ ਖ਼ਾਸ ਕਰਕੇ ਕੋਹਰੇ ਦੀ ਸਥਿਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। 21 ਦਸੰਬਰ ਨੂੰ ਸੂਬੇ ਭਰ ਵਿੱਚ ਮੌਸਮ ਮੁਕਾਬਲਤਨ ਸਾਫ਼ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਹਰੇ ਜਾਂ ਹੋਰ ਕਿਸੇ ਗੰਭੀਰ ਮੌਸਮੀ ਬਦਲਾਅ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸੇ ਤਰ੍ਹਾਂ 22 ਦਸੰਬਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਉਮੀਦ ਜਤਾਈ…
