26
Apr
ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਅੰਮ੍ਰਿਤਸਰ ਵਿਚ ਸੈਲਾਨੀਆਂ ਦੀ ਆਮਦ ਘਟੀ ਹੈ। ਇਸ ਘਟਨਾ ਕਾਰਨ ਤੇ ਭਾਰਤ ਸਰਕਾਰ ਵਲੋਂ ਪਾਕਿਸਤਾਨ ਵਿਰੁਧ ਕੀਤੇ ਫ਼ੈਸਲਿਆਂ ਮਗਰੋਂ ਲੋਕਾਂ ’ਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਕਾਰਨ ਲੋਕਾਂ ਵਲੋਂ ਇੱਥੇ ਹੋਟਲਾਂ ਵਿਚ ਪਹਿਲਾਂ ਕੀਤੀ ਹੋਈ ਬੁਕਿੰਗ ਰੱਦ ਕੀਤੀ ਜਾ ਰਹੀ ਹੈ। ਇਸ ਦਾ ਪ੍ਰਭਾਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਸਰਾਵਾਂ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਦਰਬਾਰ ਸਾਹਿਬ ਵਿਚ ਵੀ ਸ਼ਰਧਾਲੂਆਂ ਦੀ ਗਿਣਤੀ ਵਿਚ ਕਮੀ ਆਈ ਹੈ। ਸ਼ਹਿਰ ਦੇ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਯਾਤਰੀਆਂ ਦੀ ਗਿਣਤੀ ਅੱਧੀ…