20
Apr
ਨਵੀਂ ਦਿੱਲੀ, 20 ਅਪ੍ਰੈਲ: ਵਕਫ਼ ਸੋਧ ਐਕਟ 2025 ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਿਹਾ ਹੰਗਾਮਾ ਹੁਣ ਸੰਵਿਧਾਨਕ ਸੰਸਥਾਵਾਂ ਦੇ ਮਾਣ-ਮਰਿਆਦਾ ਤੱਕ ਪਹੁੰਚ ਗਿਆ ਹੈ। ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੇ ਸੁਪਰੀਮ ਕੋਰਟ ਸਬੰਧੀ ਬਿਆਨ ਨੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਕਿਹਾ, "ਜੇਕਰ ਸੁਪਰੀਮ ਕੋਰਟ ਕਾਨੂੰਨ ਬਣਾਏਗੀ ਤਾਂ ਸੰਸਦ ਭਵਨ ਨੂੰ ਬੰਦ ਕਰ ਦੇਣਾ ਚਾਹੀਦਾ ਹੈ।" ਇਸ ਵਿਵਾਦਪੂਰਨ ਬਿਆਨ ਨੇ ਨਾ ਸਿਰਫ਼ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ, ਸਗੋਂ ਉਨ੍ਹਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਵੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਉਠਾਈ ਗਈ ਹੈ। ਸੁਪਰੀਮ ਕੋਰਟ ਦੇ ਵਕੀਲ ਅਨਸ ਤਨਵੀਰ ਨੇ ਅਟਾਰਨੀ ਜਨਰਲ ਤੋਂ ਦੂਬੇ ਵਿਰੁੱਧ ਅਦਾਲਤ…
