09
Apr
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ-ਐੱਨਸੀਆਰ ਵਿੱਚ ਗਰਮੀ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਤਾਪਮਾਨ 38.0 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਸੀ ਅਤੇ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤਕ ਜਾ ਪੁੱਜਿਆ ਜਦੋਂਕਿ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਿਹਾ। ਹਵਾ ਦੀ ਰਫ਼ਤਾਰ ਸਿਰਫ਼ ਛੇ ਕਿਲੋਮੀਟਰ ਪ੍ਰਤੀ ਘੰਟਾ ਸੀ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਗੁਰੂਗ੍ਰਾਮ ਦੀ ਆਫ਼ਤ ਅਤੇ ਪ੍ਰਬੰਧਨ ਅਥਾਰਟੀ ਨੇ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐੱਨਸੀਆਰ ਵਿੱਚ ਤਾਪਮਾਨ 41.0 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ।…
