22
Jun
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ।ਕਾਲਕਾ ਨੇ ਕਿਹਾ ਕਿ ਚੋਣਾਂ ਜਮਹੂਰੀ ਅਤੇ ਸ਼ਾਂਤੀਪੂਰਕ ਢੰਗ ਨਾਲ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਦਾ ਉਚਿਤ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ…
