04
Oct
ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਡੇਂਗੂ ਨੂੰ ਰੋਕਣ ਲਈ ਕੀਤੇ ਜਾ ਰਹੇ ਕਈ ਯਤਨਾਂ ਦੇ ਬਾਵਜੂਦ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿਸ ਦੇ ਚਲਦਿਆਂ ਇਸ ਸੀਜ਼ਨ ਵਿਚ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ 53 ਕੇਸ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਕੁਝ ਲੋਕਾਂ ਦੀ ਮੌਤ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਪਰ ਸਰਕਾਰੀ ਰਿਕਾਰਡ ਵਿਚ ਚਾਹੇ ਲੋਕਾਂ ਦੀ ਗਿਣਤੀ ਸ਼ਾਮਿਲ ਨਹੀਂ ਹੈ। ਦੱਸਣਯੋਗ ਹੈ ਕਿ ਪਹਿਲਾਂ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਿਹਤ ਵਿਭਾਗ ਵੱਲੋਂ ਹਰੇਕ ਸ਼ੁਕਰਵਾਰ ਦਾ ਦਿਨ ਡੇਂਗੂ ’ਤੇ ਵਾਰ ਵਜੋਂ ਡਰਾਈ ਡੇ ਵਜੋਂ ਮਨਾਇਆ ਜਾਂਦਾ ਹੈ, ਜਿਸ ਦੇ ਚਲਦਿਆਂ ਸਿਹਤ…
