04
Oct
ਜਲੰਧਰ –ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਣ ਲੱਗਾ ਹੈ। ਜਲੰਧਰ ਜ਼ਿਲ੍ਹੇ ਵਿਚ ਜਿੱਥੇ 5 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ, ਉਥੇ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ ਵੀ ਡੇਂਗੂ ਦੇ ਮਰੀਜ਼ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਡੇਂਗੂ ਦੇ 5 ਹੋਰ ਪਾਜ਼ੇਟਿਵ ਮਰੀਜ਼ ਮਿਲਣ ਨਾਲ ਜਲੰਧਰ ਜ਼ਿਲ੍ਹੇ ਵਿਚ ਕੁੱਲ੍ਹ ਮਰੀਜ਼ਾਂ ਦੀ ਗਿਣਤੀ 36 ’ਤੇ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਡੇਂਗੂ ਦੇ ਸ਼ੱਕੀ ਜਿਹੜੇ 109 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ਵਿਚੋਂ 11 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚੋਂ 6 ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ…
