18
Jan
ਬਰਨਾਲਾ- ਸੜਕਾਂ ‘ਤੇ ਸੰਘਣੀ ਧੁੰਦ ਕਾਰਨ ਹਾਦਸਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਬਰਨਾਲਾ–ਬਾਜਾਖਾਨਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਅੱਗੇ ਜਾ ਰਹੀ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋਵੇਂ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿੱਚ ਮੋਟਰਸਾਈਕਲ ਚਲਾ ਰਹੇ 31 ਸਾਲਾ ਪਰਵਾਸੀ ਮਜ਼ਦੂਰ ਕਪਿਲ ਯਾਦਵ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪੈਰ ਟੁੱਟ ਗਿਆ ਹੈ ਅਤੇ ਉਸਦਾ ਇਲਾਜ ਜਾਰੀ ਹੈ। ਮ੍ਰਿਤਕ ਕਪਿਲ ਯਾਦਵ ਦੇ ਭਤੀਜੇ ਸੌਰਵ ਯਾਦਵ ਅਤੇ…
