13
Apr
ਡੇਰਾਬੱਸੀ, 13 ਅਪ੍ਰੈਲ (ਗੁਤਪ੍ਰੀਤ ਸਿੰਘ): ਸਿਵਲ ਹਸਪਤਾਲ ਡੇਰਾਬੱਸੀ ਵਿੱਚ ਸ਼ੁੱਕਰਵਾਰ ਰਾਤ ਹੋਏ ਹਿੰਸਕ ਝਗੜੇ ਦੀ ਗੂੰਜ ਅਜੇ ਵੀ ਜ਼ੋਰਾਂ 'ਤੇ ਹੈ। ਝਗੜੇ ਦੇ ਮਾਮਲੇ ਵਿੱਚ ਸੱਤਾਧਾਰੀ ਧਿਰ ਦੀ ਸਰਪੰਚ ਦੇ ਪਤੀ ਰਣਜੀਤ ਸਿੰਘ ਉਰਫ਼ ਮਿੰਟਾ ਗੁੱਜਰ ਦੀ ਸ਼ਿਕਾਇਤ 'ਤੇ ਕਾਂਗਰਸੀ ਧਿਰ ਦੇ 17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਛੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਮਿਲਿਆ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚ ਜ਼ਿਆਦਾਤਰ ਜ਼ਖ਼ਮੀ ਸੀ ਜਿਨ੍ਹਾਂ ਨੂੰ ਪੁਲੀਸ ਨੇ ਹਸਪਤਾਲ ਤੋਂ ਜ਼ੇਰੇ ਇਲਾਜ ਹੀ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਦਰਜ ਕੀਤੀ ਐਫਆਈਆਰ ਵਿੱਚ ਝਗੜੇ ਵੇਲੇ ਮੌਕੇ ’ਤੇ…
