Dera Beas

ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਪਟਿਆਲਾ : 7 ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਮਹਿਜ਼ 20-25 ਮਿੰਟ ਪਹਿਲਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ, ਇਹ ਮੁਲਾਕਾਤ ਮਜੀਠੀਆ ਲਈ ਸ਼ੁੱਭ ਸਾਬਤ ਹੋਈ ਅਤੇ ਉਨ੍ਹਾਂ ਨੂੰ ਡੇਰਾ ਮੁਖੀ ਨਾਲ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਹੀ ਜ਼ਮਾਨਤ ਮਿਲ ਗਈ।  ਜੇਲ੍ਹ ਵਿਚ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਮਜੀਠੀਆ ਨੂੰ ਕਲੀਨ ਚਿੱਟੀ ਦਿੰਦਿਆਂ ਕਿਹਾ ਕਿ ਡਰੱਗ ਮਾਮਲਾ ਅਤੇ ਆਮਦਨ ਤੋਂ ਵੱਧ ਜਾਇਦਾਦ ਸਭ ਗਲਤ ਹੈ।…
Read More
ਬਿਕਰਮ ਮਜੀਠੀਆ ‘ਤੇ ਲੱਗੇ ਇਲਜ਼ਾਮ ਸਾਰੇ ਗ਼ਲਤ, ਮਜੀਠੀਆ ਮੇਰਾ ਦੋਸਤ, ਮੈਂ ਮਿਲਣ ਆਵਾਂਗਾ – ਬਾਬਾ ਗੁਰਿੰਦਰ ਸਿੰਘ ਢਿੱਲੋਂ

ਬਿਕਰਮ ਮਜੀਠੀਆ ‘ਤੇ ਲੱਗੇ ਇਲਜ਼ਾਮ ਸਾਰੇ ਗ਼ਲਤ, ਮਜੀਠੀਆ ਮੇਰਾ ਦੋਸਤ, ਮੈਂ ਮਿਲਣ ਆਵਾਂਗਾ – ਬਾਬਾ ਗੁਰਿੰਦਰ ਸਿੰਘ ਢਿੱਲੋਂ

ਨੈਸ਼ਨਲ ਟਾਈਮਜ਼ ਬਿਊਰੋ (ਕਰਨਵੀਰ ਸਿੰਘ):- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ 'ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਵੱਡਾ ਬਿਆਨ ਦਿੱਤਾ ਹੈ। ਜਿਵੇਂ ਹੀ ਡੇਰਾ ਮੁਖੀ ਮਜੀਠੀਆ ਨਾਲ ਮੁਲਾਕਾਤ ਕਰਕੇ ਜੇਲ੍ਹ 'ਚੋਂ ਬਾਹਰ ਆਏ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਇਸ ਮੁਲਾਕਾਤ ਦਾ ਕਾਰਣ ਪੁੱਛਿਆ ਤਾਂ ਡੇਰਾ ਮੁਖੀ ਨੇ ਕਿਹਾ ਕਿ ਉਹ ਮੇਰੇ ਦੋਸਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ…
Read More
ਡੇਰਾ ਬਿਆਸ ਮੁਖੀ ਫਿਰ ਕਰਨਗੇ ਬਿਕਰਮ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ!

ਡੇਰਾ ਬਿਆਸ ਮੁਖੀ ਫਿਰ ਕਰਨਗੇ ਬਿਕਰਮ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ!

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਇੱਕ ਵਾਰ ਫਿਰ ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ਼ ਮੁਲਾਕਾਤ ਕਰਨ ਜਾ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ 2 ਫ਼ਰਵਰੀ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਜਾਣਗੇ, ਜਿੱਥੇ ਮਜੀਠੀਆ ਨਾਲ ਮੁਲਾਕਾਤ ਦਾ ਸਮਾਂ ਤੈਅ ਹੋ ਚੁੱਕਾ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਉਹ ਮਜੀਠੀਆ ਨੂੰ ਜੇਲ੍ਹ ਵਿੱਚ ਮਿਲਣ ਗਏ ਸਨ ਅਤੇ ਲੰਬੀ ਮੁਲਾਕਾਤ ਹੋਈ ਸੀ। ਉਸ ਮੁਲਾਕਾਤ ਤੋਂ ਬਾਅਦ ਮਜੀਠੀਆ ਨੇ ਬਾਕਾਇਦਾ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ਪੋਸਟ ਪਾ ਕੇ ਡੇਰਾ ਮੁਖੀ ਦਾ ਧੰਨਵਾਦ ਵੀ ਕੀਤਾ ਸੀ।  ਇਹ ਵੀ ਸੱਚ ਹੈ ਕਿ ਮਜੀਠੀਆ…
Read More
ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ

ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ

ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ 11 ਵਜੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਡੇਰਾ ਮੁਖੀ ਚੋਪਰ ਰਾਹੀਂ ਪਹਿਲਾਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਵਿਚ ਬੈਠੇ ਕੇ ਨਾਭਾ ਜੇਲ੍ਹ ਲਈ ਰਵਾਨਾ ਹੋਏ। ਡੇਰਾ ਮੁਖੀ ਦੀ ਆਮਦ ਤੋਂ ਪਹਿਲਾਂ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ। ਇਸ ਤੋਂ ਇਲਾਵਾ ਪੁਲਸ ਵੱਲੋਂ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਹ ਵੀ ਪੜ੍ਹੋ : ਪੰਜਾਬ…
Read More
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਮਜੀਠੀਆ ਨਾਲ ਕਰਨਗੇ ਮੁਲਾਕਾਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਮਜੀਠੀਆ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸੀਨੀਅਰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ। ਰਿਪੋਰਟਾਂ ਅਨੁਸਾਰ, ਬਾਬਾ ਗੁਰਿੰਦਰ ਸਿੰਘ ਢਿੱਲੋਂ ਸਵੇਰੇ 11 ਵਜੇ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚਣਗੇ। ਇਹ ਮੁਲਾਕਾਤ ਕਥਿਤ ਤੌਰ 'ਤੇ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ, ਖਾਸ ਕਰਕੇ ਕਿਉਂਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਮਜੀਠੀਆ ਦੀ ਪਤਨੀ, ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਨੇੜਲੇ ਪਰਿਵਾਰਕ ਸਬੰਧ ਮੰਨੇ ਜਾਂਦੇ ਹਨ। ਸੂਤਰਾਂ ਅਨੁਸਾਰ, ਜੇਲ੍ਹ ਪ੍ਰਸ਼ਾਸਨ ਨੇ ਮੀਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜੇਲ੍ਹ ਕੰਪਲੈਕਸ ਵਿੱਚ…
Read More
ਡੇਰਾ ਬਿਆਸ ਦੇ ਸ਼ਰਧਾਲੂਆਂ ਦੀ ਖੁਸ਼ਖਬਰੀ!

ਡੇਰਾ ਬਿਆਸ ਦੇ ਸ਼ਰਧਾਲੂਆਂ ਦੀ ਖੁਸ਼ਖਬਰੀ!

ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ 18 ਮਈ ਦਾ ਸਤਿਸੰਗ ਭੰਡਾਰਾ ਬਹਾਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਵੱਲੋਂ ਪਹਿਲਾ ਭਾਰਤ-ਪਾਕਿਸਤਾਨ ਤਣਾਅ ਨੂੰ ਮੁੱਖ ਰੱਖਦਿਆਂ 11 ਤੇ 18 ਮਈ ਦਾ ਸਤਿਸੰਗ ਭੰਡਾਰਾ ਕੈਂਸਲ ਕੀਤਾ ਗਿਆ ਸੀ। ਇਸ ਵਿਚਾਲੇ ਹਾਲਾਤ ਠੀਕ ਹੋਣ 'ਤੇ ਅੱਜ ਡੇਰਾ ਬਿਆਸ ਦੇ ਸੈਕਟਰੀ ਡੀ.ਕੇ. ਸੀਕਰੀ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਡੇਰਾ ਬਿਆਸ ਨਾਲ ਸਬੰਧਤ ਇੰਚਾਰਜਾਂ ਤੇ ਸੰਗਤ ਨੂੰ ਸੂਚਿਤ ਕਰ ਦਿੱਤਾ ਹੈ ਕਿ 18 ਮਈ ਦਾ ਸਤਿਸੰਗ ਭੰਡਾਰਾ ਤੈਅ ਸਮੇਂ ਸਿਰ ਹੋਵੇਗਾ, ਇਸਦੇ ਨਾਲ ਹੀ 16 ਅਤੇ 17…
Read More

ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ ‘ਚ ਲਾਏ ਲੰਗਰ

ਜਲੰਧਰ - ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇਕ ਵਾਰ ਫਿਰ ਲੋਕਾਂ ਦੀ ਮਦਦ ਲਈ ਹੱਥ ਵਧਾਏ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਜੰਮੂ-ਕਸ਼ਮੀਰ ਤੋਂ ਇਲਾਵਾ ਰਾਜਸਥਾਨ ਅਤੇ ਪੰਜਾਬ ਦੇ ਸਾਰੇ ਸਤਿਸੰਗ ਘਰਾਂ ਦੇ ਦਰਵਾਜ਼ੇ ਜੰਗ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ।  ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਸਤਿਸੰਗ ਘਰਾਂ ਵਿੱਚ ਆ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਉੱਥੇ ਰਿਹਾਇਸ਼ ਅਤੇ ਖਾਣ-ਪੀਣ ਸਹੂਲਤਾਂ ਵੀ ਮਿਲ ਰਹੀਆਂ ਹਨ। ਸਰਹੱਦੀ ਖੇਤਰਾਂ ਵਿਚ ਸਤਿਸੰਗ ਘਰਾਂ ਵਿਚ ਜਨਤਾ ਲਈ ਲੰਗਰ ਚੱਲ ਰਹੇ ਹਨ। ਇਹ ਅਧਿਆਤਮਿਕ ਕੇਂਦਰ ਸਥਾਨਕ ਭਾਈਚਾਰਿਆਂ…
Read More
ਡੇਰਾ ਬਿਆਸ ‘ਚ ਹੋਣ ਵਾਲਾ ਦੂਜਾ ਭੰਡਾਰਾ ਰੱਦ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ

ਡੇਰਾ ਬਿਆਸ ‘ਚ ਹੋਣ ਵਾਲਾ ਦੂਜਾ ਭੰਡਾਰਾ ਰੱਦ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ

ਜਲੰਧਰ/ਬਿਆਸ - ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 9 ਮਈ ਤੋਂ 11 ਮਈ 2025 ਤੱਕ ਬਿਆਸ ਵਿੱਚ ਹੋਣ ਵਾਲਾ ਦੂਜਾ ਭੰਡਾਰਾ ਰੱਦ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਸਵਾਲ-ਜਵਾਬ ਦਾ ਸੈਸ਼ਨ 9 ਮਈ ਨੂੰ ਅਤੇ ਮੁੱਖ ਸਤਿਸੰਗ 11 ਮਈ ਨੂੰ ਹੋਣਾ ਸੀ। ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਨੂੰ ਲੈ ਕੇ ਡੇਰਾ ਬਿਆਸ ਦੇ ਵਿੱਚ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੇਰਾ ਬਿਆਸ ਨੇ ਵੱਡਾ ਫ਼ੈਸਲਾ ਲਿਆ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ 11 ਮਈ ਦੇ ਭੰਡਾਰੇ ਨੂੰ ਰੱਦ ਕੀਤਾ ਗਿਆ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਸੰਗਤ ਨੂੰ ਅਪੀਲ…
Read More
ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ…

ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ…

ਜਲੰਧਰ - ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਮਹੱਤਵਪੂਰਨ ਖ਼ਬਰ ਹੈ। ਦਰਅਸਲ ਸੰਗਤ ਇਸ ਮਹੀਨੇ ਮਈ ਵਿੱਚ ਹੋਣ ਵਾਲੇ ਭੰਡਿਆਂ ਮੌਕੇ ਬਾਬਾ ਗੁਰਿੰਦਰ ਸਿੰਘ ਜੀ ਦੇ ਸਤਿਸੰਗ ਦੀ ਬੇਸਬਰੀ ਨਾਲ ਸੰਗਤ ਉਡੀਕ ਕਰ ਰਹੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ 4 ਮਈ (ਐਤਵਾਰ), 11 ਅਤੇ 18 ਮਈ (ਐਤਵਾਰ) ਨੂੰ ਬਿਆਸ ਵਿੱਚ ਸਤਿਸੰਗ ਕੀਤਾ ਜਾਵੇਗਾ।  ਰੇਲਵੇ ਨੇ ਦਿੱਤੀ ਵੱਡੀ ਸੁਵਿਧਾਦੂਜੇ ਪਾਸੇ ਰੇਲਵੇ ਵਿਭਾਗ ਮਈ ਮਹੀਨੇ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਵਿੱਚ ਹੋਣ ਵਾਲੇ ਸਤਿਸੰਗਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਹਨ। ਇਹ ਰੇਲ ਗੱਡੀਆਂ ਸਹਾਰਨਪੁਰ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ ਤੋਂ ਚੱਲਣਗੀਆਂ। ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਰੇਲਗੱਡੀ ਨੰਬਰ (04451) 1 ਮਈ…
Read More
ਰਾਧਾ ਸਵਾਮੀ ਸਤਿਸੰਗ ਬਿਆਸ: ਗੁਰਬਾਣੀ ਦਾ ਨਿਰੋਲ ਪ੍ਰਚਾਰ

ਰਾਧਾ ਸਵਾਮੀ ਸਤਿਸੰਗ ਬਿਆਸ: ਗੁਰਬਾਣੀ ਦਾ ਨਿਰੋਲ ਪ੍ਰਚਾਰ

ਅੰਮ੍ਰਿਤਸਰ, ਕਰਨਵੀਰ ਸਿੰਘ, ਨੈਸ਼ਨਲ ਟਾਈਮਜ਼ ਬਿਊਰੋ :- ਟੈਲੀਵਿਜਨ 'ਚ ਇੱਕ ਸਿੱਖ ਪ੍ਰਚਾਰਕ, ਪ੍ਰਚਾਰ ਕਰ ਰਿਹਾ ਸੀ, ਉਹ ਆਪਣੇ ਪ੍ਰਚਾਰ ਵਿੱਚ ਕਿਸੇ ਇੱਕ ਧਰਮ ਨੂੰ ਜਾਂ ਆਪਣੇ ਆਪ ਨੂੰ ਹੋਰਨਾਂ ਨਾਲੋਂ ਵਧੀਆ ਸਾਬਤ ਕਰਨ ਲਈ, ਰਾਧਾ ਸਵਾਮੀ ਸਤਸੰਗ ਬਿਆਸ ਦੀ ਰੱਜ ਕਿ ਨਿੰਦਾ ਕਰ ਰਿਹਾ ਸੀ ਤੇ ਮੈਨੂੰ ਉਸ ਦੀਆਂ ਗੱਲਾਂ ਸੁਣ ਕੇ ਹਾਸਾ ਹੀ ਆ ਗਿਆ ਤੇ ਮੇਰੇ ਮੰਨ ਵਿੱਚ ਖਿਆਲ ਆਇਆ ਕਿ ਕਾਸ਼ ਇਹਨਾਂ ਭਾਈਸਾਬ ਦਾ ਵੀ ਰਾਧਾ ਸਵਾਮੀ ਸਤਸੰਗ ਬਿਆਸ, ਸਤਿਸੰਗ ਸੁਨਣ ਦਾ ਸਬੱਬ ਬਣੇ ਤੇ ਇਹਨਾਂ ਦੀਆਂ ਅੱਖਾਂ ਵੀ ਖੁੱਲਣ ਤੇ ਇਹਨਾਂ ਨੂੰ ਸਮਝ ਆ ਸਕੇ ਕਿ ਸੱਚਾ ਪ੍ਰਚਾਰ ਕਿਸੇ ਇੱਕ ਧਰਮ ਨੂੰ ਹੋਰਨਾਂ ਤੋਂ ਵਧੀਆ ਸਾਬਤ…
Read More

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਜਲੰਧਰ - ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਰਚ ਮਹੀਨੇ ਤੋਂ ਸਤਿਸੰਗ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਨਵੇਂ ਸਮੇਂ ਦੇ ਮੁਤਾਬਕ 1 ਮਾਰਚ ਤੋਂ ਸਤਿਸੰਗ ਸਵੇਰੇ 9.30 ਵਜੇ ਹੋਇਆ ਕਰੇਗਾ। ਜਾਣਕਾਰੀ ਮੁਤਾਬਕ ਪਹਿਲੀ ਘੰਟੀ ਸਵੇਰੇ 9.15 'ਤੇ ਵੱਜੇਗੀ ਅਤੇ ਦੂਜੀ ਘੰਟੀ ਸਵੇਰੇ 9.30 ਵਜੇ ਵੱਜੇਗੀ। ਇਥੇ ਦੱਸਣਯੋਗ ਹੈ ਕਿ ਪਹਿਲਾਂ ਸਤਿਸੰਗ ਦਾ ਇਹ ਸਮਾਂ 10 ਵਜੇ ਦਾ ਸੀ।  ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵੱਲੋਂ ਡੇਰੇ ਵਿਚ ਵੀ. ਆਈ. ਪੀ. ਕਲਚਰ ਵੀ ਖ਼ਤਮ ਕੀਤਾ ਜਾ ਚੁੱਕਾ ਹੈ। ਡੇਰੇ ਦੇ ਇਸ ਕਦਮ ਦਾ ਉਦੇਸ਼ ਸੰਗਤ ਵਿਚ ਸਾਰੇ ਸ਼ਰਧਾਲੂਆਂ…
Read More