09
Feb
ਲਾਲੜੂ, 9 ਫਰਵਰੀ (ਗੁਰਪ੍ਰੀਤ ਸਿੰਘ) : ਲਾਲੜੂ ਖੇਤਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ। ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ, ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਗਰ…