06
Jan
ਚੰਡੀਗੜ੍ਹ: ਪੰਜਾਬ 'ਚ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਸ਼ਾਮਲ 4 ਵੱਡੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 19.980 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ 100 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਹੱਦ ਪਾਰ ਤਸਕਰੀ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਵੱਲੋਂ ਬੀ.ਐੱਸ.ਐੱਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, 19.980 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ…
