09
Oct
ਗੁਰਪ੍ਰੀਤ ਸਿੰਘ :- ਪੰਜਾਬ 'ਚ ਪਿਛਲੇ ਸਵਾ ਚਾਰ ਸਾਲ ਤੋਂ ਕਾਰਜਕਾਰੀ ਡੀਜੀਪੀ ਦੇ ਤੌਰ ’ਤੇ ਕੰਮ ਕਰ ਰਹੇ ਗੌਰਵ ਯਾਦਵ ਰੈਗੂਲਰ ਡੀਜੀਪੀ ਲੱਗ ਸਕਦੇ ਹਨ। 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਪੁਲਿਸ ਮੁਖੀ ਨਿਯੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਪੰਜਾਬ ਸਰਕਾਰ ਨੇ 13 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪੁਲਿਸ ਮੁਖੀ ਦੀ ਨਿਯੁਕਤੀ ਸਬੰਧੀ ਹਲਫ਼ਨਾਮਾ ਦੇਣਾ ਹੈ ਇਸ ਸਮੇਂ-ਹੱਦ ਨੂੰ ਦੇਖਦਿਆਂ ਇਹ ਫ਼ੈਸਲਾ ਲਏ ਜਾਣ ਦੀ ਉਮੀਦ ਹੈ । ਸੂਤਰਾਂ ਮੁਤਾਬਕ ਇੱਕ ਉਚ ਪੱਧਰੀ ਮੀਟਿੰਗ ’ਚ ਇਹ ਫ਼ੈਸਲਾ ਲਿਆ ਜਾ ਚੁਕਿਆ ਹੈ। ਹੁਣ ਸਿਰਫ਼ ਮੁੱਖ ਮੰਤਰੀ ਵੱਲੋਂ ਉਸ ਫਾਈਲ ’ਤੇ…
